Punjab

ਬਠਿੰਡਾ ‘ਚ ਕਿ ਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਮੋਰ ਚਾ ਜਾਰੀ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨੀ ਮਸਲੇ ਹੱਲ ਨਾ ਹੋਣ ਕਰਕੇ ਮਿੰਨੀ ਸਕੱਤਰੇਤ ਦੇ ਕੀਤੇ ਗਏ ਘਿਰਾਓ ਵਾਲਾ ਮੋਰਚਾ ਲਗਾਤਾਰ ਜਾਰੀ ਹੈ ਅਤੇ ਅੱਜ ਫਿਰ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇੱਥੋਂ ਤੱਕ ਕਿ ਉੱਚ ਅਫ਼ਸਰ ਵੀ ਮਿੰਨੀ ਸਕੱਤਰੇਤ ਵਿੱਚ ਬੰਦ ਰਹੇ। ਦੂਜੇ ਪਾਸੇ ਸ਼ਹਿਰ ਦੀਆਂ ਸੜਕਾਂ ਵੀ ਪੂਰੀ ਤਰ੍ਹਾਂ ਜਾਮ ਹਨ, ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਜਿਸ ਕਰਕੇ ਸ਼ਹਿਰ ਵਾਸੀ ਅਤੇ ਬਠਿੰਡਾ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਲੀਡਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਕਿਸਾਨੀ ਮਸਲੇ ਜਿਨ੍ਹਾਂ ਵਿੱਚ 17 ਹਜ਼ਾਰ ਰੁਪਏ ਨੁਕਸਾਨ ਦਾ ਮੁਆਵਜ਼ਾ, ਕਰਜ਼ਾ ਮੁਆਫੀ, ਖਾਦ ਮਿਲਣੀ ਯਕੀਨੀ ਬਣਾਉਣ ਸਮੇਤ ਮ੍ਰਿ ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ੇ ਵਾਲੇ ਮਸਲੇ ਹੱਲ ਨਹੀਂ ਕਰਦੀ, ਉਦੋਂ ਤੱਕ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਯੂਨੀਅਨ ਨਾਲ ਮੀਟਿੰਗ ਦਾ ਸਮਾਂ ਤੈਅ ਕਰਦੇ ਹਨ, ਫਿਰ ਵਿਅਸਤ ਹੋਣ ਦਾ ਬਹਾਨਾ ਲਾ ਕੇ ਮੀਟਿੰਗਾਂ ਦਾ ਸਮਾਂ ਅੱਗੇ ਪਾ ਦਿੰਦੇ ਹਨ। ਜੇਕਰ ਮੁੱਖ ਮੰਤਰੀ ਨਾਲ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਮਸਲੇ ਹੱਲ ਨਾ ਹੋਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।