India Punjab

ਕਿਸਾਨਾਂ ਨੇ ਪਾਏ ਲਖੀਮਪੁਰ ਖੀਰੀ ਵੱਲ ਚਾਲੇ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਹਿੰ ਸਾ ਮਾਮਲੇ ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ  ਜਥੇ ਰਵਾਨਾ ਹੋਏ  ਜਿਸ ਤਹਿਤ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਤਕਰੀਬਨ ਸਾਢੇ ਅੱਠ ਵਜੇ  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਤਿੰਨ ਚਾਰ ਸੌ ਦੇ ਕਰੀਬ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ  ਅਤੇ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ।


ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ  ‘ਤੇ ਲਖੀਮਪੁਰ ਖੀਰੀ ਘਟ ਨਾਕ੍ਰਮ ਦੇ ਦੋ ਸ਼ੀਆਂ ਨੂੰ ਜਿਨ੍ਹਾਂ ਚਿਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।  ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਵਾਅਦੇ ਕਰਕੇ ਵਾਅਦਾਖ਼ਿਲਾਫ਼ੀ ਕੀਤੀ ਹੈ  ਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਿੰਨਾ ਚਿਰ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਕਿਸਾਨਾਂ ਦਾ ਸੰਘਰਸ਼ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ ਜੇਕਰ ਸਰਕਾਰ ਨੇ ਇਸ ਤਿੰਨ ਦਿਨਾ ਮੋਰਚੇ ਤੋਂ ਬਾਅਦ ਵੀ  ਕਿਸਾਨਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨਾਂ ਦੀ ਇਸ ਹੜਤਾਲ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨਪਾਲ, ਜੋਗਿੰਦਰ ਉਗਰਾਹਾ, ਯੋਗੇਂਦਰ ਯਾਦਵ, ਮੇਧਾ ਪਾਟਕਰ ਆਦਿ ਕਿਸਾਨ ਆਗੂ ਸ਼ਾਮਲ ਹੋਣਗੇ। ਜਿਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਵਿੱਚ ਉਨ੍ਹਾਂ ਦੀ ਪਹਿਲੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਦੇ ਧਰਨਾਕਾਰੀ ਕਿਸਾਨਾਂ ‘ਤੇ ਦਰਜ ਕੇਸ ਵਾਪਸ ਕੀਤੇ ਜਾਣ।

ਇਸ ਦੇ ਨਾਲ ਹੀ ਅਨਾਜ ਮੰਡੀ ਵਿੱਚ ਦਿੱਤੇ ਜਾਣ ਵਾਲੇ ਕਿਸਾਨਾਂ ਦੇ ਇਸ ਧਰਨੇ ਵਿੱਚ ਸਭ ਤੋਂ ਵੱਡੀ ਮੰਗ ਧਰਨਾਕਾਰੀਆਂ ਦੇ ਗੰਭੀਰ ਜ਼ਖ਼ਮੀਆਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਹੋਵੇਗੀ। ਇਸ ਦੇ ਨਾਲ ਹੀ ਭਾਜਪਾ ਨੇਤਾ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਅਤੇ ਉਨ੍ਹਾਂ ‘ਤੇ ਵੀ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਜਾਵੇਗੀ। ਐਮ.ਐਸ.ਪੀ ‘ਤੇ ਬਣੀ ਕਮੇਟੀ ਦੇ ਵਿਰੋਧ ਦੀ ਮੰਗ ਕੀਤੀ ਜਾਵੇਗੀ ਅਤੇ ਗੰਨੇ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਵੀ ਕੀਤੀ ਜਾਵੇਗੀ।

ਕਿਸਾਨਾਂ ਦੀਆਂ ਮੰਗਾਂ 

  1. ਬੇਕਸੂਰ ਕਿਸਾਨਾਂ ਦੀ ਰਿਹਾਈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨਾ
  2. ਗੰਨਾ ਕਾਸ਼ਤਕਾਰਾਂ ਦੇ 14 ਦਿਨਾਂ ਵਿੱਚ ਗੰਨੇ ਦੀ ਅਦਾਇਗੀ ਅਤੇ ਬਕਾਇਆ
  3. ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਣਾ ਚਾਹੀਦਾ ਹੈ
  4. ਕਿਸਾਨ ਅੰਦੋਲਨ ‘ਚ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲਏ ਜਾਣ
  5. ਤਿਕੂਨੀਆ ਸਮਝੌਤੇ ਤਹਿਤ ਜ਼ਖਮੀ ਕਿਸਾਨਾਂ ਨੂੰ 10 ਲੱਖ ਦਾ ਮੁਆਵਜ਼ਾ
  6. ਜ਼ਿਲ੍ਹੇ ਵਿੱਚ ਫ਼ਸਲੀ ਖ਼ਰੀਦ ਕੇਂਦਰਾਂ ਦੀ ਗਿਣਤੀ ਵਧਾਈ ਜਾਵੇ
  7. ਕਿਸਾਨਾਂ ਦੀ ਸਿੰਚਾਈ ਲਈ ਮੁਫਤ ਬਿਜਲੀ
  8. ਜੰਗਲਾਤ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੇ ਨੋਟਿਸ ਰੱਦ ਕਰਕੇ ਉਨ੍ਹਾਂ ਜ਼ਮੀਨਾਂ ’ਤੇ ਸਾਰੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ।