Punjab

ਵਿਧਾਇਕ ਸਵਨਾ ਨੇ ਮੁੱਖ ਮੰਤਰੀ ਅੱਗੇ ਇਹ ਮੰਗ, ਇਲਾਕੇ ਦੇ ਲੋਕ ਵੀ ਰਹੇ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਲ ਫਾਜ਼ਿਲਕਾ (Fazilka) ਤੋਂ ਵਿਧਾਇਕ ਨਰਿੰਦਰਪਾਲ ਸਵਨਾ ਨੇ ਮੁਲਾਕਾਤ ਕਰਕੇ ਆਪਣੇ ਇਲਾਕੇ ਦੀ ਵੱਡੀ ਮੰਗ ਉਨ੍ਹਾਂ ਸਾਹਮਣੇ ਰੱਖੀ ਹੈ। ਇਸ ਮੌਕੇ ਉਨ੍ਹਾਂ ਦੇ ਨਾਸਲ ਸਰਹੱਦੀ-ਖੇਤਰ ਦੇ ਪੰਚ ਸਰਪੰਚ ਵੀ ਮੌਜੂਦ ਸਨ। ਵਿਧਾਇਕ ਸਵਨਾ ਨੇ ਆਪਣੇ ਇਲਾਕੇ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਮੁੱਖ ਮੰਤਰੀ ਨੂੰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੀ ਇਸ ਵੱਡੀ ਸਮੱਸਿਆ ਤੋਂ ਜਾਣੂ ਕਰਵਾਇਆ ਹੈ।

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਆਪਣੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ, ਜਿਸ ਦੇ ਤਹਿਤ ਉਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਅਤੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।