The Khalas Tv Blog Punjab ਸ਼ੁਰੂ ਹੋਇਆ ਕਿਸਾਨਾਂ ਦਾ ਨਵਾਂ ਬਰੈਂਡ ‘ਕਿਸਾਨ 13-13’
Punjab

ਸ਼ੁਰੂ ਹੋਇਆ ਕਿਸਾਨਾਂ ਦਾ ਨਵਾਂ ਬਰੈਂਡ ‘ਕਿਸਾਨ 13-13’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲਖ ਰਹੇ ਹਨ। ਕਿਸਾਨ ਕੇਂਦਰ ਸਰਕਾਰ ਨੂੰ ਵਾਰ-ਵਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕਰ ਰਹੀ, ਜਿਸ ਕਰਕੇ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਉਸ ਦੇ ਤਰੀਕੇ ਨਾਲ ਹੀ ਹਰਾਉਣਾ ਸ਼ੁਰੂ ਕੀਤਾ ਹੈ। ਕਿਸਾਨਾਂ ਨੇ ਹੁਣ ਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇਣ ਲਈ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਕਰ ਲਿਆ ਹੈ।

ਲੁਧਿਆਣਾ ਦੇ ਆਲਮਗੀਰ ਕਿਸਾਨਾਂ ਨੇ ‘ਕਿਸਾਨ ਹੱਟ’ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਨੇ ਆਪਣੇ ਹਰ ਪ੍ਰੋਡਕਟ ਦੇ ਬਰੈਂਡ ਦਾ ਨਾਮ ‘ਕਿਸਾਨ 13-13’ ਰੱਖਿਆ ਹੈ। ਕਿਸਾਨਾਂ ਦੇ ਇਸ ਸ਼ੋਅਰੂਮ ਵਿੱਚ ਸਾਰਾ ਸਾਮਾਨ ਬਾਜ਼ਾਰ ਨਾਲੋਂ ਸਸਤਾ ਅਤੇ ਆਰਗੈਨਿਕ ਢੰਗ ਨਾਲ ਮਿਲਦਾ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕ ਇੱਥੇ ਸਾਮਾਨ ਖ਼ਰੀਦਣ ਲਈ ਆ ਰਹੇ ਹਨ ਅਤੇ ਕਿਸਾਨਾਂ ਦਾ ਟੀਚਾ ਹੈ ਕਿ ਪੂਰੇ ਪੰਜਾਬ ਭਰ ਵਿੱਚ ਪੰਜ ਹਜ਼ਾਰ ਅਜਿਹੇ ਕਿਸਾਨ ਹੱਟ ਬਣਾਏ ਜਾਣ, ਜਿਸ ਤੋਂ ਬਾਅਦ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਕਿਸਾਨ ਹੱਟ ਦੇ ਮੁੱਖ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਕਾਰਪੋਰੇਟ ਘਰਾਣਿਆਂ ਨੂੰ ਮਾਤ ਦੇਣਾ ਹੈ ਕਿਉਂਕਿ ਧਰਨੇ ਲਾ ਕੇ ਮਸਲੇ ਦਾ ਹੱਲ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕਾਰਪੋਰੇਟਾਂ ਨੂੰ ਮਾਤ ਪਾਉਣੀ ਹੈ ਤਾਂ ਉਨ੍ਹਾਂ ਦੇ ਤਰੀਕੇ ਨਾਲ ਉਨ੍ਹਾਂ ਨੂੰ ਹਰਾਉਣਾ ਪਵੇਗਾ। ਇਸ ਕਰਕੇ ਕਿਸਾਨਾਂ ਨੇ ਆਪਣੇ ਹੀ ਪ੍ਰੋਡਕਟ ਦੇ ਬ੍ਰੈਂਡ ਬਣਾ ਲਏ ਹਨ ਅਤੇ ਹਰ ਘਰੇਲੂ ਵਰਤੋਂ ਦਾ ਸਾਮਾਨ ਉਨ੍ਹਾਂ ਕੋਲ ਬਾਜ਼ਾਰ ਨਾਲੋਂ ਸਸਤੀਆਂ ਕੀਮਤਾਂ ‘ਤੇ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕ, ਕਿਸਾਨ ਪਿੰਡਾਂ ਤੋਂ ਬਹੁਤ ਹੀ ਘੱਟ ਖਰਚੇ ‘ਤੇ ਇਸਦੀ ਸ਼ੁਰੂਆਤ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਰੁਜ਼ਗਾਰ ਵੀ ਮਿਲੇਗਾ।

Exit mobile version