Punjab

ਗੰਨੇ ਦੇ ਰੇਟ ਵਧਾਉਣ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ; ਜਲੰਧਰ-ਲੁਧਿਆਣਾ ਹਾਈਵੇਅ ਕੀਤਾ ਬੰਦ

Farmers opened a front against the Punjab government over the increase in sugarcane rates; Jalandhar-Ludhiana highway closed

ਪੰਜਾਬ ਦੇ ਜਲੰਧਰ ‘ਚ ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀ ਨੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧਨੋਲੀ ਗੇਟ ਨੇੜੇ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਹੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕੋਈ ਵੀ ਕਿਸਾਨ ਹਾਈਵੇ ਬੰਦ ਕਰਨ ਦੇ ਹੱਕ ਵਿੱਚ ਨਹੀਂ ਹੈ। ਸਰਕਾਰ ਨੂੰ ਜਗਾਉਣ ਲਈ ਅਜਿਹੇ ਕਦਮ ਚੁੱਕਣੇ ਪੈਣਗੇ। ਗੰਨਾ ਕਾਸ਼ਤਕਾਰਾਂ ਦਾ ਸਰਕਾਰਾਂ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਸਰਕਾਰ ਮਿੱਲ ਨੂੰ ਚੱਲਣ ਨਹੀਂ ਦੇ ਰਹੀ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਕਿਸਾਨਾਂ ਦੀ ਗੰਨੇ ਦੀ ਫ਼ਸਲ ਤਿਆਰ ਹੈ ਅਤੇ ਸਰਕਾਰ ਨੇ ਅਜੇ ਤੱਕ ਮਿੱਲਾਂ ਨਹੀਂ ਖੋਲ੍ਹੀਆਂ ਹਨ। ਨਾ ਹੀ ਗੰਨੇ ਦੇ ਰੇਟ ਵਧਾਏ ਜਾ ਰਹੇ ਹਨ।

ਇਸ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਕਮਿਸ਼ਨਰੇਟ ਅਤੇ ਦੇਹਾਤ ਪੁਲਿਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਇਹ ਪ੍ਰਦਰਸ਼ਨ ਵੱਖ-ਵੱਖ ਸ਼ਹਿਰਾਂ ਵਿੱਚ ਜਾਰੀ ਰਹਿਣਗੇ।