ਪੰਜਾਬ ਵਿੱਚ ਲਗਾਤਾਰ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਹਨ। ਪਟਿਆਲਾ (Patiala) ਤੋਂ ਚੋਣ ਲੜ ਰਹੀ ਪ੍ਰਨੀਤ ਕੌਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਬਹਾਦੁਰਗੜ੍ਹ ਵਿੱਚ ਕਿਸਾਨਾ ਨੇ ਨਾਅਰੇਬਾਜ਼ੀ ਕਰ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਹੈ।
ਪ੍ਰਨੀਤ ਕੌਰ ਸੋਮਵਾਰ ਨੂੰ ਇਕ ਜਨਤਕ ਪ੍ਰੋਗਰਾਮ ਲਈ ਬਹਾਦਰਗੜ੍ਹ ਪਹੁੰਚੀ ਸੀ। ਪਰ ਇੱਥੇ ਕਿਸਾਨਾਂ ਨੇ ਪ੍ਰੋਗਰਾਮ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਕਿਸਾਨਾਂ ਨੂੰ ਸਮਾਗਮ ਵਾਲੀ ਥਾਂ ’ਤੇ ਪਹੁੰਚਣ ਨਹੀਂ ਦਿੱਤਾ, ਜਿਸ ਕਾਰਨ ਪ੍ਰਨੀਤ ਕੌਰ ਰੈਲੀ ਮਗਰੋਂ ਵਾਪਸ ਪਰਤ ਗਈ।
ਕਿਸਾਨਾਂ ਨੇ ਕਿਹਾ ਕਿ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਕਾਰਨ ਖਨੌਰੀ ਸਰਹੱਦ ’ਤੇ ਸ਼ੁਭਕਰਨ ਸਿੰਘ ਦੀ ਮੌਤ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਇਨਸਾਫ਼ ਨਾ ਮਿਲਣ ’ਤੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਨੀਤ ਕੌਰ ਨੇ ਸ਼ੁਭਕਰਨ ਦੀ ਮੌਤ ਅਤੇ ਸ਼ੰਭੂ ਧਰਨੇ ਬਾਰੇ ਕੁਝ ਨਹੀਂ ਕਿਹਾ, ਹੁਣ ਉਹ ਰੈਲੀਆਂ ਕਰਕੇ ਚੋਣ ਪ੍ਰਚਾਰ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਲਾਪਤਾ ਗੁਰੂਚਰਨ ਸਿੰਘ ਨਾਲ ਜੁੜੀ ਨਵੀਂ ਜਾਣਕਾਰੀ ਆਈ ਸਾਹਮਣੇ