ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆਂ ਹਨ। ਹਰ ਪਾਰਟੀ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰ ਰਹੀ ਹੈ ਪਰ ਇਸ ਦੇ ਨਾਲ ਹੀ ਕਈ ਪਾਰਟੀਆਂ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੀਆਂ ਹਨ। ਅੱਜ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਗਿਆ।
ਇਸ ਦੇ ਨਾਲ ਹੀ ਅੱਜ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ ਹੈ। ਉਹ ਪਿੰਡ ਫੁੱਲੋਂ ਮਿੱਟੀ ਵਿੱਚ ਆਪਣੀ ਪਤਨੀ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਸਨ।
ਕਿਸਾਨਾਂ ਵੱਲ਼ੋ ਭਾਜਪਾ ਦਾ ਦੂਜੇ ਕਿਸਾਨ ਅੰਦੋਲਨ ਤੋਂ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਦਿੱਲੀ ‘ਚ ਦਾਖਲ ਨਹੀਂ ਹੋਣ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਇਸੇ ਤਰ੍ਹਾਂ ਹੀ ਹੁਣ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਦਾਖ਼ਲ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ – ਮੁੱਖ ਚੋਣ ਅਧਿਕਾਰੀ ਹੋਣਗੇ ਲਾਈਵ, ਕਰਨਗੇ ਲੋਕਾਂ ਨਾਲ ਗੱਲਬਾਤ