‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 21 ਅਪ੍ਰੈਲ ਨੂੰ ਵੱਡੇ ਪੱਧਰ ‘ਤੇ ਔਰਤਾਂ ਅਤੇ ਕਾਰਕੁੰਨਾਂ ਵੱਲੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਉਗਰਾਹਾਂ ਨੇ ਕਿਹਾ ਕਿ ਇਸ ਮਾਰਚ ਦੀ ਅਗਵਾਈ ਯੂਨੀਅਨ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀਵਕਲਾਂ ਅਤੇ ਖਜ਼ਾਨਚੀ ਝੰਡਾ ਸਿੰਘ ਜੇਠੂਕੇ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਕਾਂਡ ਤੋਂ ਬਾਅਦ ਲੋਕ ਜਾਤ-ਪਾਤ, ਧਰਮ ਤੋਂ ਉੱਪਰ ਉੱਠ ਕੇ ਬਰਤਨਾਵੀ ਸਰਕਾਰ ਖ਼ਿਲਾਫ਼ ਇਕਜੁੱਟ ਹੋਏ ਸਨ ਅਤੇ ਇਸੇ ਤਰ੍ਹਾਂ ਮੋਦੀ ਸਰਕਾਰ ਖ਼ਿਲਾਫ਼ ਜੰਗ ਵਿੱਚ ਕਿਸਾਨ, ਮਜ਼ਦੂਰ, ਔਰਤਾਂ ਅਤੇ ਹੋਰ ਦੇਸ਼ਵਾਸੀ ਇਕੱਠੇ ਹੋ ਕੇ ਲੜਨਗੇ।