‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਵੱਡੇ ਪੱਧਰ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਅਜਿਹੇ ‘ਚ ਬਰਨਾਲਾ ਦੇ ਪਿੰਡ ਰਾਏਸਰ ‘ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ।
ਸਰਕਾਰੀ ਸਕੂਲ ‘ਚ ਰੱਖੇ ਪ੍ਰੋਗਰਾਮ ‘ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ ‘ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ ‘ਤੇ ਅੜ ਗਏ ਕਿ ਜਦੋਂ ਤੱਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ, ਉਦੋਂ ਤੱਕ ਉਨਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ। ਕਿਸਾਨਾਂ ਦਾ ਰੋਹ ਸਿਆਸੀ ਪਾਰਟੀਆਂ ਪ੍ਰਤੀ ਵੀ ਵਧਦਾ ਜਾ ਰਿਹਾ ਹੈ।