The Khalas Tv Blog Punjab ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨੂੰ ਲਲਕਾਰ, 5 ਨਵੰਬਰ ਨੂੰ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ
Punjab

ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨੂੰ ਲਲਕਾਰ, 5 ਨਵੰਬਰ ਨੂੰ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਕਾਰਨ ਗੁਸੈਲਿਆ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿੱਚ 4 ਘੰਟੇ ਲਈ ਚੁੱਕਾ ਜਾਮ ਕੀਤਾ ਜਾਵੇਗਾ। ਦੇਸ਼ ਭਰ ‘ਚ ਸਾਰੀਆਂ ਕਿਸਾਨ ਜਥੇਬੰਦੀਆ ਵਲੋਂ 26-27 ਨਵੰਬਰ ਨੂੰ ਦਿਲੀ ਚਲੋ ਮਹਿਮ ਸੁਰੂ ਹੋਵੇਗੀ। ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਮੰਥਨ ਕੀਤਾ ਹੈ। ਕਰੀਬ 250 ਕਿਸਾਨ ਜਥੇਬੰਦੀਆਂ ਮੀਟਿੰਗ ‘ਚ ਸ਼ਾਮਿਲ ਸਨ। ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿਆਪੀ ਅੰਦੋਲਨ ‘ਤੇ ਚਰਚਾ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 30ਕਿਸਾਨ ਜਥੇਬੰਦੀਆਂ ਦੇ ਨੁਮਾਇਂਦੇ ਤੋਂ ਇਲਾਵਾ ਹੋਰਨਾਂ ਸੂਬਿਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਸਨ।

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਚ ਹੋਈ ਮੀਟਿੰਗ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਦੀ ਅੱਜ ਦਿੱਲੀ ਵਿੱਚ ਕਨਵੀਨਰ ਬੀ.ਐਮ. ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਵਰਕਿੰਗ ਗਰੁੱਪ ਮੀਟਿੰਗ ’ਚ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨੂੰ ਲੈ ਕੇ ਦੇਸ਼ ਭਰ ਵਿੱਚ ਕਿਸਾਨ ਲਹਿਰ ਖੜ੍ਹੀ ਕਰਨ ਦੀ ਰੂਪ-ਰੇਖਾ ਬਣਾਈ ਗਈ ਹੈ। ਵਰਕਿੰਗ ਗਰੁੱਪ ਵਿੱਚ 16 ਸੂਬਿਆਂ ਤੋਂ ਕਿਸਾਨ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ ਹੈ।

ਪੰਜਾਬ ਵਿੱਚ ਮਾਲ ਗੱਡੀਆਂ ਰੋਕੇ ਜਾਣ ਦਾ ਸਖ਼ਤ ਨੋਟਿਸ

ਵਰਕਿੰਗ ਗਰੁੱਪ ਦੇ ਮੈਂਬਰ ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਮਤਾ ਪਾਸ ਕੀਤਾ ਗਿਆ ਹੈ ਜਿਸ ਵਿੱਚ ਕੇਂਦਰ ਨੂੰ ਚੁਣੌਤੀ ਦਿੱਤੀ ਗਈ ਹੈ। ਮਤੇ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਬੁਖਲਾਹਟ ਵਿੱਚ ਇਹ ਫ਼ੈਸਲਾ ਲਿਆ ਹੈ ਅਤੇ ਬਿਨਾਂ ਕਿਸੇ ਵਾਜਬ ਕਾਰਨ ਤੋਂ ਕੇਂਦਰ ਸਰਕਾਰ ਪੰਜਾਬ ’ਚ ਕਿਸਾਨ ਅੰਦੋਲਨ ਨੂੰ ਲੀਹ ਤੋਂ ਲਾਹੁਣਾ ਚਾਹੁੰਦੀ ਹੈ। ਇਸ ਫੈਸਲੇ ਨਾਲ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ। ਵਰਕਿੰਗ ਗਰੁੱਪ ਨੇ ਕਿਸਾਨ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਦੇ ਮਨਸੂਬੇ ਸਫ਼ਲ ਨਾ ਹੋਣ ਦੇਣ ਅਤੇ ਕਿਸੇ ਭੜਕਾਹਟ ਵਿੱਚ ਨਾ ਆਉਣ।

Exit mobile version