Punjab

ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਇੱਕਜੁੱਟ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ ਪੰਜਾਬ ਵਿਰੁੱਧ ਨੀਤੀਆਂ ਦੇ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਧ ਰਨੇ ਲਗਾਏ ਦਾ ਰਹੇ ਹਨ।ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ’ਚੋਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਸਬੰਧੀ ਲਏ ਗਏ ਫ਼ੈਸਲੇ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾਣਗੇ।
ਬਲਬੀਰ ਸਿੰਘ ਰਾਜੇਵਾਲ ਸਮੇਤ 25 ਕਿਸਾਨ ਜਥੇਬੰਦੀਆਂ ’ਚੋਂ ਕਈ ਹੋਰ ਆਗੂਆਂ ਨੇ ਵੀ ਕਿਸਾਨਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।