The Khalas Tv Blog Punjab ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਦੀ ਤਿਆਰੀ
Punjab

ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਦੀ ਤਿਆਰੀ

‘ਦ ਖਾਲਸ ਬਿਊਰੋ:ਬਾਬਾ ਬੁੱਢਾ ਜੀ ਜੋਨ ਚ ਪੈਂਦੇ ਪਿੰਡ ਅਲਕੜੇ ਵਿੱਚ 5 ਮਈ ਨੂੰ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਕਿਸਾਨਾਂ ਦਾ ਇਕੱਠ ਹੋਇਆ ਤੇ ਇਸ ਮੌਕੇ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕਤਰ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਕੀਤਾ ਹੈ ਕਿ 5 ਮਈ ਨੂੰ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਨੂੰ ਘੇਰਿਆ ਜਾਵੇਗਾ ਤੇ ਵੱਡਾ ਇੱਕਠ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਦੀਆਂ ਮੰਗਾ ਜਿਵੇਂ ਕਿ ਕਰਜਾ ਤੇ ਬੇਰੁਜ਼ਗਾਰੀ ਤੋਂ ਛੁਟਕਾਰੇ ਲਈ ਇਹ ਧਰਨਾ ਦਿਤਾ ਜਾ ਰਿਹਾ ਹੈ ।ਪੰਧੇਰ ਨੇ ਬੀਤੇ ਦਿਨੀ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਵੀ ਨਿੰਦਾ ਕੀਤੀ ਹੈ ।ਇਸ ਤੋਂ ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਾਲੇ ਪੂਰੀਆਂ ਨਹੀਂ ਹੋਈਆਂ ਹਨ,ਜਿਵੇਂ ਨਸ਼ੇ,ਨਹਿਰਾਂ ‘ਚ ਪਾਣੀ ‘ਤੇ ਨਹਿਰਾਂ ਨੂੰ ਪੱਕੇ ਕਰਨ ਦੀ ਮੰਗ,ਐਮਐਸਪੀ ਤੇ ਹੋਰ ਬਹੁਤ ਸਾਰੀਆਂ ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਇਹ ਧਰਨਾ ਦਿੱਤਾ ਜਾ ਰਿਹਾ ਹੈ ।
ਉਹਨਾਂ ਕਣਕ ਦੀ ਖਰਾਬ ਹੋਈ ਫ਼ਸਲ ਤੇ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਗੱਲ ਕੀਤੀ ਤੇ ਮਾਨ ਸਰਕਾਰ ਨੂੰ ਝੋਨੇ ਦੀ ਬਿਜਾਈ ਬਾਰੇ ਤਰੀਕ ਦਾ ਐਲਾਨ ਕਰਨ ਦੀ ਵੀ ਮੰਗ ਰੱਖੀ ਹੈ।

Exit mobile version