‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਮਹਿੰਗਾਈ ਦੇ ਖਿਲਾਫ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਸੜਕਾਂ ‘ਤੇ ਆਪਣੇ-ਆਪਣੇ ਵਾਹਨਾਂ ਨੂੰ ਖੜ੍ਹਾ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੁਪਹਿਰ 12 ਵਜੇ ਕਿਸਾਨਾਂ ਵੱਲੋਂ ਆਪਣੇ ਵਾਹਨਾਂ ਦੇ 8 ਮਿੰਟ ਹਾਰਨ ਵਜਾਏ ਜਾਣਗੇ, ਜਿਸਦੀ ਜਾਣਕਾਰੀ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੀ ਗਈ।
ਟਿਕਰੀ ਬਾਰਡਰ ‘ਤੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਸੜਕ ਕਿਨਾਰੇ ਖਾਲੀ ਸਿਲੰਡਰਾਂ ਦੇ ਨਾਲ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਮਹਿੰਗਾਈ ਦੇ ਖਿਲਾਫ ਪ੍ਰਦਰਸ਼ ਕੀਤਾ ਗਿਆ।
ਇਸ ਟੋਲ ਪਲਾਜ਼ੇ ‘ਤੇ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੇ-ਆਪਣੇ ਟਰੈਕਟਰਾਂ ‘ਤੇ ਗੈਸ ਸਿੰਲਡਰ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ।
ਰੋਪੜ ਵਿੱਚ ਕਿਸਾਨਾਂ ਵੱਲੋਂ ਸੜਕਾਂ ‘ਤੇ ਸਿਲੰਡਰ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸੜਕਾਂ ‘ਤੇ ਆਪਣੇ ਵਾਹਨਾਂ ਨੂੰ ਖੜ੍ਹਾ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਕਿਸਾਨਾਂ ਵੱਲੋਂ ਗੈਸ ਸਿਲੰਡਰਾਂ ਨੂੰ ਸੜਕਾਂ ‘ਤੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਆਪਣੇ ਹੱਥਾਂ ਵਿੱਚ ਆਪਣੀ-ਆਪਣੀ ਜਥੇਬੰਦੀ ਦੇ ਝੰਡੇ ਫੜ੍ਹੇ ਹੋਏ ਸਨ। ਖਰੜ, ਮੁਹਾਲੀ ਵਿੱਚ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।