India Punjab

ਝੋਨੇ ਦੀ ਖਰੀਦ ਮੁਲਤਵੀ ਦਾ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਗਾਂਧੀ ਜੈਯੰਤੀ ਦੀ ਛੁੱਟੀ ਹੋਣ ਕਰਕੇ ਪੰਜਾਬ ਵਿੱਚ ਕੱਲ੍ਹ ਤੋਂ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਉ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹੁਣ ਨਵਾਂ ਫੈਸਲਾ ਕੀਤਾ ਹੈ ਕਿ ਕੱਲ੍ਹ ਤੋਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਲਾਏ ਜਾਣਗੇ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਦਰਸ਼ਨਪਾਲ, ਯੋਗੇਂਦਰ ਯਾਦਵ ਨੇ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲੇਟ ਸ਼ੁਰੂ ਕਰਨ ਦੇ ਰੋਸ ਵਜੋਂ ਇੱਕ ਅਹਿਮ ਐਲਾਨ ਕੀਤਾ ਸੀ ਕਿ ਕੱਲ੍ਹ ਪੰਜਾਬ ਵਿੱਚ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਉ ਕੀਤਾ ਜਾਵੇਗਾ ਅਤੇ ਹਰਿਆਣਾ ਵਿੱਚ ਸਾਰੇ ਬੀਜੇਪੀ ਅਤੇ ਜੇਜੇਪੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਵੀ ਘਿਰਾਉ ਕੀਤਾ ਜਾਵੇਗਾ।