The Khalas Tv Blog India ਅੱਜ ਦੇਸ਼ ਭਰ ‘ਚ ਰੁਕੀਆਂ ਰੇਲਾਂ, ਵੇਖੋ ਪਟੜੀਆਂ ‘ਤੇ ਕਿਵੇਂ ਮੱਲੀ ਕਿਸਾਨਾਂ ਨੇ ਰੇਲਾਂ ਦੀ ਥਾਂ
India Punjab

ਅੱਜ ਦੇਸ਼ ਭਰ ‘ਚ ਰੁਕੀਆਂ ਰੇਲਾਂ, ਵੇਖੋ ਪਟੜੀਆਂ ‘ਤੇ ਕਿਵੇਂ ਮੱਲੀ ਕਿਸਾਨਾਂ ਨੇ ਰੇਲਾਂ ਦੀ ਥਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਮੋਰਚੇ ਵੱਲੋਂ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਛੇ ਘੰਟਿਆਂ ਲਈ ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤੇ ਜਾਣ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰੇਲ ਰੋਕੋ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਹੈ।

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ, “ਇਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਂ ਹੋਵੇਗਾ। ਪੂਰੇ ਦੇਸ਼ ਵਿੱਚ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਅਸੀਂ ਟ੍ਰੇਨ ਕਿੱਥੇ ਰੋਕਣੀ ਹੈ। ਭਾਰਤ ਸਰਕਾਰ ਨੇ ਅਜੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ ਹੈ। ਨਿਊਜ਼ ਏਜੰਸੀ ਏਐੱਨਆਈ ਮੁਤਾਬਕ ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਜੇ ਸਰਕਾਰ ਕਾਨੂੰਨਾਂ ਤਹਿਤ ਐੱਮਐੱਸਪੀ ਦੀ ਗਾਰੰਟੀ ਦੇ ਦਿੰਦੀ ਹੈ ਤਾਂ ਕਿਸਾਨ ਅੰਦੋਲਨ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ, “ਇੱਕੋ ਹੀ ਤਾਂ ਗੱਲ ਹੈ, ਉਸ ਨੂੰ ਪੂਰਾ ਕਿਉਂ ਨਹੀਂ ਕੀਤਾ ਜਾ ਸਕਦਾ? ਕਿਸਾਨ ਐੱਮਐੱਸਪੀ ਤੋਂ ਘੱਟ ਸਮਝੌਤਾ ਨਹੀਂ ਕਰਨਗੇ।”

ਸਮਾਚਾਰ ਏਜੰਸੀ ਏਐੱਨਆਈ ਨੇ ਲਖਨਊ ਪੁਲਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕਿਸਾਨ ਸੰਗਠਨ ਵੱਲੋਂ ਸੱਦੇ ਗਏ ‘ਰੇਲ ਰੋਕੋ ਅੰਦੋਲਨ’ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇਗੀ। ਲਖਨਊ ਪੁਲਿਸ ਨੇ ਕਿਹਾ ਹੈ, “ਜ਼ਿਲ੍ਹੇ ਵਿੱਚ 144 ਸੀਆਰਪੀਸੀ ਵੀ ਲਗਾਈ ਗਈ ਹੈ ਅਤੇ ਜੇਕਰ ਕੋਈ ਆਮ ਹਾਲਾਤ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਐੱਨਐੱਸਏ ਲਗਾਇਆ ਜਾਵੇਗਾ।

ਪ੍ਰਸ਼ਾਸਨ ਨੇ ਅੰਦੋਲਨ ਦੌਰਾਨ ਪੂਰੀ ਤਿਆਰੀ ਕੱਸੀ ਹੋਈ ਹੈ। ਅੰਦੋਲਨ ਦੌਰਾਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਦੇਵੀ ਦਾਸਪੁਰਾ ਵਿੱਚ ਰੇਲਵੇ ਦੀਆਂ ਪੱਟੜੀਆਂ ‘ਤੇ ਕਿਸਾਨ ਬੈਠੇ ਹੋਏ ਹਨ।

ਕਿਉਂ ਕਰ ਰਹੇ ਨੇ ਕਿਸਾਨ ਪ੍ਰਦਰਸ਼ਨ

ਦਰਅਸਲ, 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੋਨੀਆ ਪਿੰਡ ਨੇੜੇ ਹੋਈ ਹਿੰ ਸਕ ਵਾਰਦਾਤ ਵਿੱਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਸਣੇ 8 ਲੋਕਾਂ ਦੀ ਮੌਤ ਹੋਈ ਸੀ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਪਹੁੰਚੇ ਹੋਏ ਸਨ ਤਾਂ ਮੰਤਰੀ ਦੇ ਕਾਕੇ ਦੀ ਥਾਰ ਜੀਪ ਨੇ ਕਿਸਾਨਾਂ ਨੂੰ ਦਰੜ ਦਿੱਤਾ। ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ।

Exit mobile version