‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਚੱਲ ਰਹੀ ਹੈ।

ਕਿਸਾਨਾਂ ਦੇ ਮੋਰਚੇ ਤੋਂ ਵਾਪਸੀ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਿੰਘੂ ਬਾਰਡਰ ‘ਤੇ ਕਈ ਕਿਸਾਨ ਆਪਣਾ ਸਾਜ਼ੋ ਸਮਾਨ ਬੰਨਣ ਲੱਗੇ ਹਨ।

ਕਿਸੇ ਵਕਤ ਵੀ ਕਿਸਾਨਾਂ ਦੀ ਵਾਪਸੀ ਹੋ ਸਕਦੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ‘ਤੇ ਹੀ ਵਾਪਸ ਆਉਣ ਦਾ ਐਲਾਨ ਕੀਤਾ ਜਾਵੇਗਾ।

ਅੱਜ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਦੀ ਲਿਖਤੀ ਚਿੱਠੀ ਭੇਜੀ ਜਾ ਸਕਦੀ ਹੈ।
