Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਇੱਕ ਹੋਰ ਵੱਡਾ ਦਾਅਵਾ…

‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਦੇ 10 ਡੀਸੀ ਦਫ਼ਤਰਾਂ ਉੱਤੇ ਮੋਰਚੇ ਅਤੇ ਪੰਜਾਬ ਦੀਆਂ 18 ਥਾਵਾਂ ਉੱਤੇ ਮੁਫਤ ਕੀਤੇ ਗਏ ਟੋਲ ਪਲਾਜੇ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਦੀ ਜਨਤਾ ਨੂੰ ਕਾਰਪੋਰੇਟ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਵਾਂਗੇ। ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ 84 ਕਿਸਾਨਾਂ ਦੇ ਕੇਸ ਵਾਪਸ ਲੈਣ ਦੀ ਗੱਲ ਤਾਂ ਕੀਤੀ ਹੈ ਪਰ ਐੱਮਐੱਸਪੀ ਬਾਰੇ ਕੋਈ ਗੱਲ ਨਹੀਂ ਕੀਤੀ।s

ਉਨ੍ਹਾਂ ਨੇ ਦਾਅਵਾ ਕੀਤਾ ਕਿ ਜਥੇਬੰਦੀ ਦੀ ਵਿਚਾਰਧਾਰਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਪੂਰੇ ਦੇਸ਼ ਵਿੱਚ ਵੱਧ ਰਿਹਾ ਹੈ। ਜਥੇਬੰਦੀਆਂ ਵੱਲੋਂ ਮਿਲ ਰਿਹਾ ਸਹਿਯੋਗ ਆਉਣ ਵਾਲੇ ਦਿਨਾਂ ਵਿੱਚ ਦੇਸ਼ ਵਿਆਪੀ ਅੰਦੋਲਨ ਨੂੰ ਜਨਮ ਦੇਵੇਗਾ, ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਲੀ ਮੋਰਚੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ,ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਟੋਲ ਪਲਾਜੇ ਸਰਕਾਰ ਜਨਤਕ ਅਦਾਰਿਆਂ ਵਿੱਚ ਸ਼ਾਮਲ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ, ਦੇਸ਼ ਭਰ ਵਿੱਚ ਸੰਪੂਰਨ ਨਸ਼ਾ ਬੰਦੀ, ਬੇਰੁਜ਼ਗਾਰੀ, ਮਜ਼ਦੂਰ ਨੂੰ 365 ਦਿਨ ਕੰਮ ਮਿਲੇ ਆਦਿ ਮੰਗਾਂ ਦੀ ਪੂਰਤੀ ਕਰੇਗਾ।