The Khalas Tv Blog Punjab ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ਼ 15 ਸਤੰਬਰ ਨੂੰ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਕੀਤਾ ਐਲਾਨ
Punjab

ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ਼ 15 ਸਤੰਬਰ ਨੂੰ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹਿਆਂ ‘ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।

ਅਜਿਹੇ ਹਾਲਾਤਾਂ ‘ਚ ਭਾਰਤੀ ਕਿਸਾਨ ਯੂਨੀਅਨ ਨੇ 15 ਸਤੰਬਰ ਨੂੰ ਸੂਬੇ ਭਰ ‘ਚ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਹੈ।  ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ।

ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਕਿਸਾਨ ਜਥੇਬੰਦੀਆਂ, ਆੜਤੀ ਐਸੋਸੀਏਸਨ ਅਤੇ ਲੇਬਰ ਐਸੋਸੀਏਸਨ ਕੇਂਦਰ ਸਰਕਾਰ ਖਿਲ਼ਾਫ ਹੱਲਾ ਬੋਲਣਗੀਆਂ।  ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਖੇਤੀ ਆਰਡੀਨੈਂਸਾਂ ਦੇ ਜ਼ਰੀਏ ਕੇਂਦਰ ਸਰਕਾਰ MSP ਖਤਮ ਕਰਕੇ ਮੰਡੀ ਸਿਸਟਮ ਖਤਮ ਕਰਨ ਜਾ ਰਹੀ ਹੈ।

Exit mobile version