Lok Sabha Election 2024 Punjab

‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਪੁੱਛੇ ਸਵਾਲ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਕੀਤੇ ਜਾ ਰਹੇ ਹਨ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨਾਂ ਵੱਲੋਂ ਲੋਪੋਕੇ ਵਿਖੇ ਘੇਰ ਕੇ ਸਵਾਲ ਪੁੱਛੇ ਗਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਮੰਤਰੀ ਕੁਲਦੀਪ ਧਾਲੀਵਾਲ ਦਾ ਘਿਰਾਓ ਕੀਤਾ ਗਿਆ। ਜਦੋਂ ਕਿਸਾਨਾਂ ਨੂੰ ਸੂਚਨਾ ਮਿਲੀ ਕਿ ਉਹ ਚੋਣ ਪ੍ਰਚਾਰ ਕਰਨ ਲਈ ਲੋਪੋਕੇ ਪਹੁੰਚ ਗਏ ਹਨ ਤਾਂ ਕਿਸਾਨ ਵੀ ਉਥੇ ਪਹੁੰਚ ਗਏ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਕਿਸਾਨਾਂ ਦਾ ਦੋਸ਼ ਹੈ ਕਿ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੋਏ ਨੁਕਸਾਨ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਚੁੱਪ ਹੈ। ਜਦੋਂ ਕਿ ਹਰਿਆਣਾ ਤੋਂ ਪੁਲਿਸ ਬਲਾਂ ਨੇ ਪੰਜਾਬ ਵਿੱਚ ਆ ਕੇ ਉਨ੍ਹਾਂ ਦੇ ਟਰੈਕਟਰ ਤੋੜ ਦਿੱਤੇ, ਉਨ੍ਹਾਂ ਦੇ ਕਿਸਾਨਾਂ ਨੂੰ ਕੁੱਟਿਆ ਗਿਆ, ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਪਰ ਪੰਜਾਬ ਸਰਕਾਰ ਨੇ ਇਸ ਘਟਨਾ ਤੋਂ ਬਾਅਦ ਕੁਝ ਨਹੀਂ ਕੀਤਾ।