‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਤਾਰਪੁਰ ਲਾਂਘੇ ਦੇ ਮੁੱਖ ਗੇਟ ਦੇ ਬਾਹਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਸਰਕਾਰ ‘ਤੇ ਜ਼ਮੀਨ ਦਾ ਕਿਰਾਇਆ ਨਾ ਦੇਣ ਦਾ ਇਲਜ਼ਾਮ ਲਗਾਇਆ ਹੈ। ਜਦੋਂ ਲਾਂਘੇ ਦਾ ਉਦਘਾਟਨੀ ਸਮਾਰੋਹ ਹੋਇਆ ਸੀ ਤਾਂ ਉਦੋਂ ਕਿਸਾਨਾਂ ਦੀ ਜ਼ਮੀਨ ‘ਤੇ ਇਹ ਸਮਾਰੋਹ ਹੋਇਆ ਸੀ, ਜਿਸ ਕਰਕੇ ਉਨ੍ਹਾਂ ਦੀ ਫਸਲ ਨੂੰ ਕੱਟਿਆ ਗਿਆ ਸੀ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਕੱਟੀ ਹੋਈ ਫਸਲ ਦਾ ਮੁਆਵਜ਼ਾ ਵੀ ਨਹੀਂ ਦਿੱਤਾ। ਦਰਅਸਲ, ਸਰਕਾਰ ਵੱਲੋਂ ਲਾਂਘੇ ਦੇ ਲਈ ਜ਼ਮੀਨ ਦੇਣ ਲਈ ਪੰਜ ਲੱਖ ਰੁਪਏ ਦਾ ਐਲਾਨ ਕੀਤਾ ਗਿਆ ਸੀ। ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ।