The Khalas Tv Blog India ਸਿਰਸਾ : ਬਿਨਾਂ ਮੰਗ ਦੀ ਪੂਰਤੀ ਕਿਸਾਨਾਂ ਦਾ ਧਰਨਾ ਖਤਮ, ਪਰ ਨਾਲ ਹੀ ਦਿੱਤੀ ਵੱਡੀ ਚਿਤਾਵਨੀ
India Punjab

ਸਿਰਸਾ : ਬਿਨਾਂ ਮੰਗ ਦੀ ਪੂਰਤੀ ਕਿਸਾਨਾਂ ਦਾ ਧਰਨਾ ਖਤਮ, ਪਰ ਨਾਲ ਹੀ ਦਿੱਤੀ ਵੱਡੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਸਿਰਸਾ ਵਿੱਚ ਕਿਸਾਨਾਂ ਵੱਲੋਂ ਅੱਜ ਪ੍ਰਸ਼ਾਸਨ ਦੇ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਐੱਸਪੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਮੁੜ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਧੱਕਾ-ਮੁੱਕੀ ਵੀ ਹੋਈ।

ਕਿਸਾਨਾਂ ‘ਤੇ ਬੀਤੇ ਦਿਨੀਂ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਗੱਡੀ ਦਾ ਘਿਰਾਓ ਕਰਨ ਤੇ ਹਮਲਾ ਕਰਨ ਦਾ ਇਲਜ਼ਾਮ ਲੱਗਿਆ ਸੀ, ਜਿਸ ਤਹਿਤ ਕਿਸਾਨਾਂ ਤੇ ਦੇਸ਼ਧ੍ਰੋਹ ਦੀ ਧਾਰਾ ਲਗਾ ਕੇ ਮਾਮਲਾ ਦਰਜ ਕਰਕੇ 5 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ, ਹੁਣ ਕਿਸਾਨ ਵਾਪਸ ਮੁੜ ਗਏ ਹਨ ਅਤੇ ਕਿਸਾਨਾਂ ਨੇ 17 ਜੁਲਾਈ ਨੂੰ ਇੱਕ ਵੱਡੇ ਇਕੱਠ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਲੀਡਰ ਵੀ ਪਹੁੰਚਣਗੇ। ਪਿੰਡਾਂ ਵਿੱਟ ਠੀਕਰੀ ਪਹਿਰੇ ਲਾਉਣ ਦਾ ਐਲਾਨ ਵੀ ਕਿਸਾਨਾਂ ਵੱਲੋਂ ਕੀਤਾ ਗਿਆ ਹੈ।

Exit mobile version