The Khalas Tv Blog India ਛਾਉਣੀ ‘ਚ ਤਬਦੀਲ ਹੋਇਆ ਹਿਸਾਰ
India Punjab

ਛਾਉਣੀ ‘ਚ ਤਬਦੀਲ ਹੋਇਆ ਹਿਸਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਵੱਲੋਂ ਇਹ ਪ੍ਰਦਰਸ਼ਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੀਤਾ ਜਾ ਰਿਹਾ ਹੈ।

ਕਿਸਾਨ ਹਿਸਾਰ ਦੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨਗੇ। ਕਿਸਾਨਾਂ ਨੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਹਿਸਾਰ ਛਾਉਣੀ ‘ਚ ਤਬਦੀਲ ਹੋ ਗਿਆ ਹੈ।

ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਦੀਆਂ 50 ਤੋਂ ਜ਼ਿਆਦਾ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਕਿਸਾਨ ਹਿੱਸਾ ਲੈਣ ਲਈ ਪਹੁੰਚ ਰਹੇ ਹਨ।

ਅੱਜ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਵਿਸ਼ਾਲ ਕਾਫਲਾ ਹਿਸਾਰ ਨੂੰ ਕੂਚ ਕਰ ਰਿਹਾ ਹੈ।

Exit mobile version