Punjab

ਕੈਪਟਨ ਦੇ ਸ਼ਹਿਰ ਪਹੁੰਚੀ ਕਿਸਾਨਾਂ ਦੀ ਫੌਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਟਿਆਲਾ ਵਿੱਚ ਤਿੰਨ ਦਿਨਾਂ ਧਰਨਾ ਸ਼ੁਰੂ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਖੁਦ ਅਗਵਾਈ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।

ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਬੀਬੀਆਂ, ਬੱਚੇ ਅਤੇ ਬਜ਼ੁਰਗ ਪਹੁੰਚੇ ਹੋਏ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ‘ਕਿਸਾਨ ਅੰਦੋਲਨ ਦੀਆਂ ਬਹੁਤ ਵੱਡੀਆਂ ਪ੍ਰਾਪਤੀਆਂ ਹਨ।

ਉਗਰਾਹਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਤੋਂ ਕਰੋਨਾ ਫੈਲਾਅ ਬਾਰੇ ਜਾਰੀ ਕੀਤੀ ਗਈ ਰਿਪੋਰਟ ਬਾਰੇ ਬੋਲਦਿਆਂ ਕਿਹਾ ਕਿ ‘ਤੁਸੀਂ ਧਰਨੇ ਦੇ ਆਲੇ-ਦੁਆਲੇ ਦੇ ਪਿੰਡਾਂ ਤੋਂ ਪੁੱਛ ਸਕਦੇ ਹੋ ਕਿ ਕੀ ਕਰੋਨਾ ਇੱਥੋਂ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਕਿਸਾਨ ਅੰਦੋਲਨ ਵਿੱਚ ਇੱਕ ਵੀ ਬੰਦਾ ਕਰੋਨਾ ਨਾਲ ਨਹੀਂ ਮਰਿਆ। ਕਿਸਾਨ ਮੋਰਚਿਆਂ ‘ਤੇ ਦਵਾਈਆਂ ਤੇ ਹੋਰ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।

ਸਰਕਾਰ ਨੇ ਇੱਕ ਵਾਰ ਵੀ ਕਿਸਾਨ ਮੋਰਚਿਆਂ ‘ਤੇ ਮੈਡੀਕਲ ਪ੍ਰਬੰਧ ਨਹੀਂ ਕੀਤਾ ਅਤੇ ਨਾ ਹੀ ਕਰੋਨਾ ਵੈਕਸੀਨ ਭੇਜੀ ਹੈ’। ਉਨ੍ਹਾਂ ਕਿਹਾ ਕਿ ‘ਬੀਜੇਪੀ ਬਹੁਤ ਖਤਰਨਾਕ ਪਾਰਟੀ ਹੈ। ਬੀਜੇਪੀ ਦਾ ਪੰਜਾਬ ਵਿੱਚ ਬੁਰਾ ਹਾਲ ਹੈ। ਪੱਛਮੀ ਬੰਗਾਲ ਵਿੱਚ ਬੀਜੇਪੀ ਹਾਰ ਗਈ ਹੈ’।