‘ਦ ਖ਼ਾਲਸ ਬਿਊਰੋ :- ਰੋਪੜ ਵਿੱਚ ਕਿਸਾਨਾਂ ‘ਤੇ ਪਰਚੇ ਦਰਜ ਹੋਣ ‘ਤੇ ਕਿਸਾਨਾਂ ਨੇ ਸੋਖਲੀਆਂ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕੀਤਾ। ਐੱਸਪੀ ਨੇ ਮੌਕੇ ‘ਤੇ ਪਹੁੰਚ ਕੇ ਪਰਚੇ ਰੱਦ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਨੇ ਪੁਲਿਸ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਜੇ ਪਰਚੇ ਰੱਦ ਨਾ ਹੋਏ ਤਾਂ ਥਾਣੇ ਦਾ ਘਿਰਾਉ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉਦੋਂ ਤੱਕ ਸਿਆਸੀ ਪਾਰਟੀਆਂ ਆਪਣੀਆਂ ਰੈਲੀਆਂ ਕਰਨ ਤੋਂ ਗੁਰੇਜ਼ ਕਰਨ। ਕਿਸਾਨਾਂ ਨੇ ਕਿਹਾ ਕਿ ਅਸੀਂ ਝੂਠੇ ਪਰਚੇ ਬਰਦਾਸ਼ਤ ਨਹੀਂ ਕਰਾਂਗੇ। ਜਾਣਕਾਰੀ ਮੁਤਾਬਕ ਚਮਕੌਰ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਨ ‘ਤੇ ਪੁਲਿਸ ਨੇ 45 ਕਿਸਾਨਾਂ ਦੇ ਖਿਲਾਫ ਪਰਚੇ ਦਰਜ ਕੀਤੇ ਹਨ।