‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਸਿਰਸਾ ਵਿੱਚ ਕਿਸਾਨਾਂ ਵੱਲੋਂ ਸਾਥੀ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਧਰਨਾ ਜਾਰੀ ਹੈ। ਕਿਸਾਨਾਂ ਨੇ ਸਿਰਸਾ ਵਿੱਚ ਸੜਕ ਜਾਮ ਕਰਕੇ ਧਰਨਾ ਲਾਇਆ ਹੋਇਆ ਹੈ। ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨਾਂ ਦੀ ਰਿਹਾਈ ਲਈ ਉਹ ਮਰਨ ਵਰਤ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਮੇਰਾ ਇਹ ਫੈਸਲਾ ਅਟੱਲ ਹੋਵੇਗਾ ਅਤੇ ਮੈਂ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਾਂਗਾ। ਸਿਰਸਾ ਦੇ ਫੈਸਲੇ ਦਾ ਕਿਸਾਨ ਲੀਡਰ ਰਾਕੇਸ਼ ਟਿਕੈਤ, ਜਗਜੀਤ ਸਿੰਘ ਡੱਲੇਵਾਲ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਕਿ ਇੰਨੀ ਬਜ਼ੁਰਗ ਉਮਰ ਵਿੱਚ ਉਹ ਆਪਣੇ ਨੌਜਵਾਨ ਕਿਸਾਨਾਂ ਦੇ ਨਾਲ ਖੜ੍ਹਨ ਲਈ ਮਰਨ ਵਰਤ ‘ਤੇ ਬੈਠ ਰਹੇ ਹਨ। ਦਰਅਸਲ ਹਰਿਆਣਾ ਪੁਲਿਸ ਨੇ ਡਿਪਟੀ ਸਪੀਕਰ ਦੀ ਗੱਡੀ ‘ਤੇ ਹਮਲੇ ਨੂੰ ਲੈ ਕੇ ਪੰਜ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।