The Khalas Tv Blog Khetibadi ਕਿਸਾਨਾਂ ਦਾ ਰੋਸ ਮਾਰਚ: ਚੰਡੀਗੜ੍ਹ ਵੱਲ ਵੱਡਾ ਪ੍ਰਦਰਸ਼ਨ, ਪ੍ਰਸਾਸ਼ਨ ਨੇ ਛੱਡੀਆ ਪਾਣੀ ਦੀਆਂ ਬੁਛਾੜਾਂ
Khetibadi Punjab

ਕਿਸਾਨਾਂ ਦਾ ਰੋਸ ਮਾਰਚ: ਚੰਡੀਗੜ੍ਹ ਵੱਲ ਵੱਡਾ ਪ੍ਰਦਰਸ਼ਨ, ਪ੍ਰਸਾਸ਼ਨ ਨੇ ਛੱਡੀਆ ਪਾਣੀ ਦੀਆਂ ਬੁਛਾੜਾਂ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਦੇ ਵਿਰੋਧ ਵਿੱਚ ਚੰਡੀਗੜ੍ਹ ਗਵਰਨਰ ਹਾਊਸ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਮੋਹਾਲੀ ਦੇ ਫੇਜ਼-8 ਵਿਚ ਰੋਸ ਰੈਲੀ ਤੋਂ ਬਾਅਦ ਹਜ਼ਾਰਾਂ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਖਿਲਾਫ਼ ਤੀਖੀ ਨਾਅਰੇਬਾਜ਼ੀ ਕਰ ਰਹੇ ਹਨ।

ਮੋਹਾਲੀ ਸਰਹੱਦ ਉੱਤੇ ਕਿਸਾਨਾਂ ਅਤੇ ਪੁਲਿਸ ਵਿਚ ਝੜਪ ਹੋ ਗਈ। ਪੁਲਿਸ ਨੇ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਬੈਰੀਕੇਡ ਲਗਾ ਕੇ ਸੀਲ ਕਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਦੋਵਾਂ ਸਰਹੱਦੀ ਲਾਂਘਿਆਂ ਉੱਤੇ ਆਵਾਜਾਈ ਵੀ ਰੋਕ ਦਿੱਤੀ ਗਈ ਹੈ। ਐਸਐਸਪੀ ਸਮੇਤ ਉੱਚ ਅਧਿਕਾਰੀ ਮੌਕੇ ਉੱਤੇ ਨਿਗਰਾਨੀ ਕਰ ਰਹੇ ਹਨ।

ਕਿਸਾਨ ਇਨ੍ਹਾਂ ਮੁੱਖ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ

  • ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਨ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਕੁਝ ਧਾਰਾਵਾਂ ਰੱਦ ਕਰਨ ਦੀ ਮੰਗ।
  • ਸਾਰੀਆਂ ਫਸਲਾਂ ਲਈ ਐਮਐਸਪੀ (Minimum Support Price) ਦੀ ਕਾਨੂੰਨੀ ਗਰੰਟੀ।
  • ਸਹਿਕਾਰੀ ਸਭਾਵਾਂ ਵੱਲੋਂ ਘਟਾਈਆਂ ਗਈਆਂ ਕਰਜ਼ਾ ਸੀਮਾਵਾਂ ਨੂੰ ਬਹਾਲ ਕਰਨਾ।
  • ਝੋਨੇ ਦੇ ਸੀਜ਼ਨ ਵਿੱਚ ਪੂਰੀ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ।
  • ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ‘ਬਿਜਲੀ ਸੋਧ ਬਿੱਲ 2025’ ਅਤੇ ‘ਬੀਜ ਐਕਟ 2025’ ਦਾ ਵਿਰੋਧ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਇਸ ਮਾਰਚ ਰਾਹੀਂ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਨਾਲ ਹੋ ਰਹੀਆਂ ਅਣਇਨਸਾਫੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ, ਪਾਣੀ ਅਤੇ ਬਿਜਲੀ ਨਾਲ ਜੁੜੀਆਂ ਮੁਦਿਆਂ ਉੱਤੇ ਤੁਰੰਤ ਧਿਆਨ ਦਿੱਤਾ ਜਾਵੇ।

ਇਸ ਵੇਲੇ ਮੋਹਾਲੀ-ਚੰਡੀਗੜ੍ਹ ਸਰਹੱਦ ਉੱਤੇ ਤਣਾਅ ਬਣਿਆ ਹੋਇਆ ਹੈ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਅੰਦੋਲਨ ਹੋਰ ਤੀਬਰ ਕੀਤਾ ਜਾਵੇਗਾ।

 

 

Exit mobile version