The Khalas Tv Blog Punjab ਕਿਸਾਨਾਂ ਨੇ ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀਆਂ ‘ਤੇ ਕੱਪੜੇ ਲਾਹ ਕੇ ਕੀਤਾ ਪ੍ਰਦਰਸ਼ਨ
Punjab

ਕਿਸਾਨਾਂ ਨੇ ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀਆਂ ‘ਤੇ ਕੱਪੜੇ ਲਾਹ ਕੇ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਅੱਜ 26 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰਗੇ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ। ਜਿਸ ਕਾਰਨ ਰੇਲ ਆਵਾਜਾਈ ਠੱਪ ਹੈ।

ਖੇਤੀ ਬਿੱਲਾਂ ਦੇ ਵਿਰੋਧ ਕਾਰਨ ਅੱਜ ਉਨ੍ਹਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਵਿਵਾਦਗ੍ਰਸਤ ਖੇਤੀ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Exit mobile version