Lok Sabha Election 2024 Punjab

ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਕੀਤਾ ਵਿਰੋਧ, ਸਵਾਲ ਪੁੱਛਣ ਲਈ ਤਿੰਨ ਪਿੰਡਾਂ ਤੱਕ ਕੀਤਾ ਪਿੱਛਾ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਆਪਣੀਆਂ ਮੰਗਾਂ ਸਬੰਧੀ ਸਵਾਲ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

ਤਰਨਜੀਤ ਸਿੰਘ ਸੰਧੂ ਵੱਲੋਂ ਮਜੀਠੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੇ ਪ੍ਰੋਗਰਾਮ ਰੱਖੇ ਹੋਏ ਸਨ। ਜਿਸ ਦੀ ਕਿਸਾਨਾਂ ਨੂੰ ਜਾਣਕਾਰੀ ਮਿਲਣ ‘ਤੇ ਮਜੀਠਾ ਹਲਕੇ ਦੇ ਪਿੰਡ ਰਾਮ ਦਵਾਲੀ ਪਹੁੰਚ ਕੇ ਭਾਜਪਾ ਉਮੀਦਵਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੀ ਗੱਲਬਾਤ ਨਾ ਹੋ ਸਕੀ। ਜਿਸ ਤੋਂ ਬਾਅਦ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰਦਿਆਂ ਭਾਜਪਾ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਤਰਨਜੀਤ ਸਿੰਘ ਸੰਧੂ ਨੇ ਪਿੰਡ ਉਦੋਕੇ ਅਤੇ ਟਾਹਲੀ ਸਾਹਿਬ ਵਿੱਚ ਵੀ ਆਪਣਾ ਪ੍ਰੋੋਗਰਾਮ ਰੱਖਿਆ ਸੀ। ਕਿਸਾਨਾਂ ਵੱਲੋਂ ਉੱਥੇ ਪਹੁੰਚ ਕੇ ਭਾਜਪਾ ਉਮੀਦਵਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਤੋਂ ਆਪਣੀਆਂ ਮੰਗਾਂ ਸਬੰਧੀ ਸਵਾਲ ਕਰਨੇ ਸੀ ਪਰ ਉਹ ਵੱਖ-ਵੱਖ ਪਿੰਡਾਂ ਤੋਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਭਗੌੜਾ ਹੋ ਕੇ ਭੱਜਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਕਾਤਲ ਸਰਕਾਰ ਹੈ ਅਤੇ ਪ੍ਰਸਾਸ਼ਨ ਵੀ ਇੰਨਾਂ ਸਰਕਾਰਾਂ ਨਾਲ ਮਿਲਿਆ ਹੋਇਆ ਹੈ।

ਇਹ ਵੀ ਪੜ੍ਹੋ – ਕੈਪਟਨ ਦੇ ਮੋਤੀ ਮਹਿਲ ‘ਚ ਅਬਦਾਲੀ ਦਾ ਝੰਡਾ’! ‘ਸੁਖਬੀਰ ਦੇ ਸੁਖਵਿਲਾਸ ‘ਚ ਬਣੇਗਾ ਸਕੂਲ’! ‘ਮੈਂ ਤਾਂ ਪਾਠ ਰੱਖਿਆ ਫਿਰ ਅੰਦਰ ਵੜਿਆ’!