Lok Sabha Election 2024 Punjab

ਰਵਨੀਤ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਅਮਿਤ ਸ਼ਾਹ, ਕਿਸਾਨਾਂ ਕੀਤਾ ਵਿਰੋਧ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਮਾਹੌਲ ਭਖਿਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋ ਵੀ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਨਾਲ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਚਾਰ ਕਰਨ ਲਈ ਆ ਰਹੇ ਸਨ ਪਰ ਕਿਸਾਨਾਂ ਨੂੰ ਇਸ ਦੀ ਸੂਚਨਾ ਮਿਲਦੇ ਸਾਰ ਹੀ ਕਿਸਾਨਾਂ ਨੇ ਆਪਣਾ ਰੁੱਖ ਲੁਧਿਆਣਾ ਵੱਲ ਕਰ ਲਿਆ। ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਤੋਂ ਬਾਅਦ ਪੁਲਿਸ ਨੇ ਜਗਰਾਉਂ, ਲੁਧਿਆਣਾ ਦੇ ਵਿਚਕਾਰ ਪੈਂਦੇ ਚੌਕੀਮਾਨ ਟੋਲ ਪਲਾਜ਼ਾ ਨੂੰ ਛਾਉਣੀ ਵਿੱਚ ਤਬਦੀਲ ਕਰਕੇ ਸੀਲ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੂੰ ਰੋਕਿਆ ਗਿਆ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਭਾਜਪਾ ਵਿਰੁੱਧ ਆਪਣਾ ਗੁੱਸਾ ਕੱਢਿਆ ਅਤੇ ਅਮਿਤ ਸ਼ਾਹ, ਵਾਪਸ ਜਾਓ, ਵਾਪਸ ਜਾਓ ਦੇ ਨਾਅਰੇ ਲਗਾਉਂਦੇ ਰਹੇ। ਇਸ ਦੌਰਾਨ ਸਾਰਾ ਚੌਕੀਮਾਨ ਨਾਅਰਿਆਂ ਨਾਲ ਗੂੰਜ ਉੱਠਿਆ। ਇੰਨਾ ਹੀ ਨਹੀਂ ਇਸ ਦੌਰਾਨ ਕਿਸਾਨ ਲੁਧਿਆਣਾ ਵੱਲ ਜਾਣਾ ਚਾਹੁੰਦੇ ਸਨ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

ਬੀਕੇਯੂ ਯੂਨੀਅਨ ਦੇ ਆਗੂ ਮਨਜੀਤ ਧਨੇਰ ਦੀ ਅਗਵਾਈ ਹੇਠ 200 ਦੇ ਕਰੀਬ ਕਿਸਾਨਾਂ ਨੇ ਪੰਜਾਬ ਵਿੱਚ ਭਾਜਪਾ ਦੀ ਰੈਲੀ ਅਤੇ ਭਾਜਪਾ ਆਗੂਆਂ ਵੱਲੋਂ ਵਿਰੋਧ ਦੇ ਐਲਾਨ ਨੂੰ ਲੈ ਕੇ ਲੁਧਿਆਣਾ ਵੱਲ ਰੁਖ਼ ਕੀਤਾ। ਜਿਸ ਨੂੰ ਜਗਰਾਉਂ ਪੁਲਿਸ ਨੇ ਚੌਕੀਮਾਨ ਵਿੱਚ ਘੇਰ ਲਿਆ। ਇਸ ਦੌਰਾਨ ਅੱਗੇ ਵਧਣ ਲਈ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਧੱਕਾ-ਮੁੱਕੀ ਵੀ ਹੋਈ।

ਇਹ ਵੀ ਪੜ੍ਹੋੋ –    ਦਿੱਲੀ ਦੇ ਹਸਪਤਾਲ ‘ਚ ਲੱਗੀ ਅੱਗ, ਵਾਪਰਿਆ ਵੱਡਾ ਹਾਦਸਾ