India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ

ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸੁਸ਼ੀਲ  ਕੁਮਾਰ ਰਿੰਕੂ ਨੂੰ ਸਵਾਲ ਕਰਨੇ ਸਨ ਪਰ ਪੁਲਿਸ ਨੇ ਸਖ਼ਤ ਬੰਦੋਬਸਤ ਕੀਤੇ ਹੋਏ ਸਨ, ਜਿਸ ਕਾਰਨ ਕਿਸਾਨ ਅੱਗੇ ਨਹੀਂ ਵੱਧ ਸਕੇ। ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕਰਦਿਆਂ ਘਰ ਦੇ ਬਾਹਰ ਹੀ ਟੈਂਟ ਲਗਾ ਕੇ ਘਰ ਦੇ ਬਾਹਰ ਬੈਠ ਗਏ। ਕਿਸਾਨਾਂ ਵੱਲੋਂ ਧਰਨਾ ਲਗਾ ਕੇ ਲੰਗਰ ਵਰਤਾਇਆ ਗਿਆ ਅਤੇ ਜੰਮ ਕੇ ਮੋਦੀ ਸਰਕਾਰ ਵਿਰੁਧ ਨਾਅਰੇਬਾਜੀ ਕੀਤੀ ਗਈ।

ਅੰਬਾਲਾ ਵਿੱਚ ਵੀ ਕਿਸਾਨਾਂ ਨੇ ਲਗਾਇਆ ਧਰਨਾ

ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇਹੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਮੰਗਲਵਾਰ ਨੂੰ ਕਿਸਾਨਾਂ ਨੇ ਅੰਬਾਲਾ ਵਿੱਚ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਵਿੱਚ 16 ਥਾਵਾਂ ’ਤੇ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਅਤੇ ਹੋਰ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੰਦੇ ਹੋਏ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਅੰਬਾਲਾ ਅਤੇ ਜੀਂਦ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ।

ਲੁਧਿਆਣਾ ਵਿੱਚ ਵੀ ਕਿਸਾਨਾਂ ਨੇ ਦਿੱਤਾ ਧਰਨਾ

ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਨੇ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਬਿੱਟੂ ਨੂੰ ਮਕਾਨ ਨਾ ਮਿਲਣ ਕਾਰਨ ਕਿਸਾਨਾਂ ਦਾ ਅੱਜ ਦਾ ਧਰਨਾ ਫੇਲ੍ਹ ਸਾਬਤ ਹੋ ਰਿਹਾ ਹੈ। ਸੂਚਨਾ ਮਿਲੀ ਸੀ ਕਿ ਕਿਸਾਨ ਭਾਜਪਾ ਦਫ਼ਤਰ ਦਾ ਘਿਰਾਓ ਕਰ ਸਕਦੇ ਹਨ, ਜਿਸ ਕਾਰਨ ਭਾਜਪਾ ਦਫ਼ਤਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਤੋਂ ਬਿੱਟੂ ਦੇ ਘਰ ਦੀ ਭਾਲ ਕਰ ਰਹੇ ਹਨ ਪਰ ਪਤਾ ਨਹੀਂ ਲੱਗ ਸਕਿਆ। ਕਿਸਾਨ ਅਜੇ ਵੀ ਸੜਕਾਂ ‘ਤੇ ਹਨ। ਦਿਲਬਾਗ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਤੋਂ ਇਹ ਸੱਦਾ ਦਿੱਤਾ ਗਿਆ ਹੈ ਜੋ ਕਿ ਸ਼ੰਭੂ ਬਾਰਡਰ ਅਤੇ ਖਿਨੌਰੀ ਬਾਰਡਰ ‘ਤੇ ਚੱਲ ਰਿਹਾ ਹੈ।

ਪੁਲੀਸ ਨੇ 3 ਕਿਸਾਨਾਂ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਭਾਜਪਾ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਇਹ ਧਰਨੇ ਦਿੱਤੇ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਭਰ ਦੇ ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ –  ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, ਹੁਣ 1100 ਰੁਪਏ ਮਿਲਣਗੇ