‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਭਿਵਾਨੀ ਵਿੱਚ ਪ੍ਰੇਮ ਨਗਰ ਪਿੰਡ ‘ਚ ਕਿਸਾਨ ਪੰਚਾਇਤ ਦੌਰਾਨ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਸਿਰਫ਼ ਕਾਨੂੰਨ ਰੱਦ ਕਰਨ ਉੱਤੇ ਹੀ ਹੋਣੀ ਚਾਹੀਦੀ ਹੈ।
ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਲੰਬੇ ਸਮੇਂ ਤੱਕ ਰੱਖਣਾ ਹੋਵੇਗਾ, ਪਰ ਇਹ ਪੱਕਾ ਹੈ ਕਿ ਉਹ ਜਿੱਤ ਤੋਂ ਬਗੈਰ ਘਰਾਂ ਨੂੰ ਨਹੀਂ ਪਰਤਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰਦਿਆਂ ਪੰਜ ਮਹੀਨਿਆਂ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ।