‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਗਏ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨਾਂ ਦਾ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ 35 ਦਿਨ ਬਾਅਦ ਰਿਹਾਅ ਹੋ ਕੇ ਆਪਣੇ ਪਿੰਡ ਮੋਗਾ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿਘ ਮੱਖਣ ਬਰਾੜ ਦੀ ਅਗਵਾਈ ਹੇਠ ਸ਼ਹਿਰ ਦੀ ਹੱਦ ’ਤੇ ਇਨ੍ਹਾਂ ਨੌਜਵਾਨਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਕਿਸਾਨਾਂ ਨੂੰ ਖੁੱਲ੍ਹੀ ਜੀਪ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ ਕਾਫ਼ਲੇ ਦੇ ਰੂਪ ’ਚ ਪਿੰਡ ਤਤਾਰੀਏ ਵਾਲਾ ਲਿਜਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਥੇਦਾਰ ਤੋਤਾ ਸਿੰਘ ਅਤੇ ਉਨ੍ਹਾਂ ਦੀ ਲੀਗਲ ਟੀਮ ਦੀ ਕੋਸ਼ਿਸ਼ ਸਦਕਾ ਜ਼ਮਾਨਤ ਮਿਲੀ ਹੈ।