ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜਿੱਥੇ ਪ੍ਰਸਾਸ਼ਨ ਵੱਲੋਂ ਸਖ਼ਤ ਰਵਈਆ ਅਪਨਾਇਆ ਜਾ ਰਿਹਾ ਹੈ। ਪ੍ਰਸਾਸ਼ਨ ਵੱਲੋਂ ਪਰਾਲੀ ਸਾਰ ਵਾਲੇ ਕਿਸਾਨਾਂ ਦੇ ਖ਼ਿਲਾੲ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਜਿੱਥੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪਰਾਲੀ ਨੂੰ ਅੱਦ ਲਗਾਈ ਗਈ।
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਰਾਲੀ ਨੂੰ ਅਫ਼ਸਰ ਤੋਂ ਅੱਗ ਲਗਾਉਣ ਦੇ ਮਾਮਲੇ ਵਿੱਚ ਗ੍ਰਿਫਤਾਰੀ ਕੀਤੇ ਅਤੇ 9 ਕਿਸਾਨਾਂ ਖਿਲਾਫ ਪਰਚੇ ਦਰਜ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਫਾਜ਼ਿਲਕਾ ਡੀਸੀ ਦਫ਼ਤਰ ਦੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੇ ਚੱਲਦਿਆਂ ਕਿਸਾਨਾਂ ਨੇ ਡੀਸੀ ਦਫਤਰ ਦੇ ਅੱਗੇ ਪਰਾਲੀ ਨੂੰ ਅੱਗ ਲਗਾ ਦਿੱਤੀ।
ਇਸੇ ਮੌਕੇ ਕਿਸਾਨਾਂ ਦੇ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਪਰਾਲੀ ਦੇ ਮਾਮਲਿਆਂ ਨੂੰ ਲੈ ਕੇ ਜਾਣਬੁੱਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨ ਪਰਾਲੀ ਸਾੜ ਕੇ ਵਾਤਾਵਰਨ ਨੂੰ ਦੂਸ਼ਿਤ ਕਰ ਰਿਹਾ ਹੈ। ਕਿਸਾਨ ਆਗੂ ਨੇ ਦੋਸ਼ ਲਗਾਉਦਿਆਂ ਕਿਹਾ ਕਿ ਜੋ ਕਿਸਾਨ ਮਜ਼ਬੂਰੀ ਦੇ ਕਾਰਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਜਿਲ੍ਹੇ ਦਾ ਡੀਸੀ ਅਤੇ ਹੋਰ ਸੀਨੀਅਰ ਅਫਸਰ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨੂੰ ਧਮਕਾਉਂਦੇ ਹਨ।
ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਜਾਂਣਬੁੱਝ ਕੇ ਕਿਸਾਨਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਮਜ਼ਬੂਰੀ ਦਾ ਕਾਰਨ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ ਕਿਉਂਕਿ ਸਰਕਾਰ ਇਸ ਮਾਮਲੇ ‘ਤੇ ਕੋਈ ਗੰਭੀਰ ਐਕਸ਼ਨ ਨਹੀਂ ਲੈਂਦੀ ਅਤੇ ਸਰਕਾਰ ਕੋਲ਼ ਇਸ ਮਸਲੇ ਦਾ ਕੋਈ ਹੱਲ ਨਹੀਂ ਹੈ।