Punjab

ਕਿਸਾਨ ਅੰਦੋਲਨ : ਰੇਲਾਂ ਕੀਤੀਆਂ ਜਾਮ, ਟੋਲ ਕੀਤੇ ਫ਼ਰੀ

Punjab: Protesters from Rajpura, Patiala are sitting on rail tracks and blocking trains at Rajpura Railway Station.

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬੀਕੇਯੂ ਉਗਰਾਹਾਂ ਅਤੇ ਭਾਕਿਯੂ ਡਕੌਂਦਾ (ਧਨੇਰ) ਨੇ ਵੀ ਦੁਪਹਿਰ 12 ਵਜੇ ਤੋਂ 4 ਵਜੇ 6 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕ ਦਿੱਤੀਆਂ ਹਨ।

ਸਾਂਝੇ ਮੋਰਚੇ ਦੇ ਕਿਸਾਨਾਂ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੇ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਕਰ ਦਿੱਤੇ ਗਏ ਹਨ। ਵਾਹਨਾਂ ਲਈ ਟੋਲ ਪਲਾਜ਼ਾ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਪੂਰੇ ਦੇਸ਼ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕਿਸੇ ਵੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪਟਿਆਲਾ ਦੇ ਰਾਜਪੁਰਾ ਰੇਲਵੇ ਸਟੇਸ਼ਨ ‘ਤੇ ਕਿਸਾਨ ਪਟੜੀਆਂ ‘ਤੇ ਬੈਠ ਗਏ ਹਨ, ਜਿਸ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਕਿਸਾਨ ਜਥੇਬੰਦੀਆਂ ਨੇ ਹੱਕੀ ਕਿਸਾਨ ਮੰਗਾਂ ਖਾਤਰ ਸੰਘਰਸ਼ ਲਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਕੁਚਲਣ ਲਈ ਸੜਕਾਂ ਉੱਤੇ ਕੰਧਾਂ ਕੱਢਣ, ਕਿੱਲ ਗੱਡਣ, ਪੇਂਡੂ ਰਸਤੇ ਜਾਮ ਕਰਨ ਅਤੇ ਇੰਟਰਨੈੱਟ ਬੰਦ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹੀਂ ਡੱਕਣ ਅਤੇ ਉਨ੍ਹਾਂ ਉਤੇ ਅੱਥਰੂ ਗੈਸ, ਲਾਠੀਚਾਰਜ, ਪਲਾਸਟਿਕ ਗੋਲੀਆਂ ਮਾਰਨ ਵਰਗੇ ਜਾਬਰ ਹੱਥਕੰਡੇ ਵਰਤਣ ਵਿਰੁੱਧ ਤਿੱਖਾ ਵਿਸ਼ਾਲ ਰੋਸ ਪ੍ਰਗਟ ਕਰਨ ਲਈ 15 ਫਰਵਰੀ ਨੂੰ ਪੰਜਾਬ ਭਰ ਵਿੱਚ 7 ਥਾਵਾਂ ਤੇ 12 ਤੋਂ 4 ਵਜੇ ਤੱਕ ਰੇਲਾਂ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਕਿਸਾਨ ਦਾ ਸਵਿਧਾਨ ਆਨੁਸਰ ਅੰਦੋਲਨ ਕਰਨ ਦਾ ਕਨੂੰਨ ਆਧਿਕਾਰ ਖੋਹਣ ਦੇ ਰੋਸ ਵਜੋ ਅਜ ਸੰਯੁਕਤ ਕਿਸਾਨ ਮੋਰਚੇ ਨੇ ਪੂਰੇ ਪੰਜਾਬ ਵਿੱਚ ਸਾਰੇ ਟੋਲ ਟੈਕਸ ਬੈਰੀਅਰ ਫ੍ਰੀ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਿਹੇ ਹਨ ਤੇ ਸਾਰੇ ਪੰਜਾਬ ਵਿੱਚ ਸਾਰੀਆ ਰੇਲ ਲਾਈਨ ਵੀ ਜਾਣ ਕਰ ਦਿਤੀਆ ਹਨ

ਦੱਸ ਦੇਈਏ ਕਿ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਹੋਣੀ ਹੈ। ਅੱਜ ਸ਼ਾਮ ਇੱਕ ਵਾਰ ਫਿਰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਦਾ ਤੀਜਾ ਦੌਰ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਜਾਣਗੇ। ਪਰ 13-14 ਫਰਵਰੀ ਨੂੰ ਪੰਜਾਬ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦਾਂ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਆਦਿ ਚਲਾਏ ਜਾਣ ਤੋਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਖੁਸ਼ ਹਨ।

ਕੱਲ ਨੂੰ ਭਾਰਤ ਬੰਦ ਦਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਦੇਸ਼ ਵਿਆਪੀ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਭਲਕੇ ਕੋਈ ਵੀ ਬਿਨਾਂ ਕਾਰਨ ਬਾਹਰ ਨਾ ਜਾਵੇ। ਇਸ ਪ੍ਰਦਰਸ਼ਨ ‘ਚ ਸਿਰਫ 4 ਲੋਕਾਂ ਨੂੰ ਹੀ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ। ਜਿਸ ਵਿੱਚ ਪਹਿਲਾਂ ਐਂਬੂਲੈਂਸ ਜਾਂ ਮੈਡੀਕਲ ਐਮਰਜੈਂਸੀ, ਇਮਤਿਹਾਨ ਲਈ ਜਾਣ ਵਾਲੇ ਵਿਦਿਆਰਥੀ, ਦਿੱਲੀ ਏਅਰਪੋਰਟ ਤੇ ਵਿਆਹ ਸਮਾਗਮਾਂ ਵਿੱਚ ਜਾਣ ਵਾਲੇ ਲੋਕ। ਕਿਸੇ ਹੋਰ ਨੂੰ ਹਾਈਵੇਅ ਜਾਂ ਟ੍ਰੈਫਿਕ ਜਾਮ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।