The Khalas Tv Blog Punjab ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਘਿਰਾਓ!
Punjab

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਘਿਰਾਓ!

ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਹੌਲੀ ਖਰੀਦ ਦਾ ਹਵਾਲਾ ਦੇ ਕੇ ਕਿਸਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ (Punjab CM Accommodation) ਘੇਰਨ ਲਈ ਗਏ ਸਨ ਪਰ ਪੁਲਿਸ ਵੱਲੋਂ ਕਿਸਾਨ ਭਵਨ (Chandigarh Kisan Bhawan)ਦੇ ਗੇਟ ਬੰਦ ਕਰਕੇ ਵੱਡੇ ਪੱਧਰ ਤੇ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਦੇ ਬਾਹਰ ਹੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਹਿਰਾਸਤ ਵਿਚ ਲਏ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤੇ ਮੰਡੀਆਂ ਵਿਚ ਪਿਆ ਝੋਨਾ ਖਰੀਦੀਆ ਨਹੀਂ ਜਾਂਦਾ ਉਸ ਸਮੇ ਕਿਸਾਨ ਧਰਨਾ ਦਿੰਦੇ ਰਹਿਣਗੇ।

ਇਸ ਮੌਕੇ ਕੁਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੇ ‘ਚ ਸਾਨੂੰ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਨੂੰ ਬਿਠਾ ਕੇ ਰੱਖਿਆ ਜਾਵੇਗਾ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਤੁਸੀਂ ਸਾਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁਝ ਗਲਤ ਕਰਦੇ ਹਾਂ ਤਾਂ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਚੰਡੀਗੜ੍ਹ ਵਿੱਚ ਦੁੱਧ ਅਤੇ ਫਲਾਂ ਦੀ ਸਪਲਾਈ ਬੰਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ –  ਕੇਂਦਰ ਸਰਕਾਰ ਨੇ ਪੰਜਾਬ ਦੇ ਇਸ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

 

Exit mobile version