India Punjab

ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੂਰਾ ਭਾਰਤ ਬੰਦ ਹੈ। ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਪੂਰੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ, ਜਿਸਨੂੰ ਹਰ ਵਰਗ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਵੱਖ-ਵੱਖ ਥਾਂਵਾਂ ‘ਤੇ ਲੋਕਾਂ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਸਾਰੀਆਂ ਦੁਕਾਨਾਂ, ਕਾਰੋਬਾਰ ਬੰਦ ਹਨ, ਸਿਰਫ ਮੈਡੀਕਲ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਹਨ।

ਮੁਹਾਲੀ ਪੂਰੀ ਤਰ੍ਹਾਂ ਬੰਦ ਹੈ ਅਤੇ ਮੁਹਾਲੀ ਏਅਰਪੋਰਟ ‘ਤੇ ਸੁਰੱਖਿਆ ਵੀ ਵਧਾਈ ਗਈ ਹੈ। ਬਠਿੰਡਾ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ ਜਾਮ ਲਾਇਆ ਹੈ ਅਤੇ ਸੜਕੀ ਆਵਾਜਾਈ ਠੱਪ ਕੀਤੀ ਹੋਈ ਹੈ। ਪਟਿਆਲਾ, ਮਾਨਸਾ ਵੀ ਮੁਕੰਮਲ ਬੰਦ ਹੈ। ਕਰਨਾਲ ਵਿੱਚ ਵੀ ਲੋਕਾਂ ਨੇ ਭਾਰਤ ਬੰਦ ਨੂੰ ਸਮਰਥਨ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ। ਹਰਿਆਣਾ ਵਿੱਚ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

ਅੱਜ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਅੱਜ ਤਿੰਨ ਵਜੇ ਤੱਕ ਚੱਕਾ ਜਾਮ ਵੀ ਰਹੇਗਾ, ਜਿਸ ਕਰਕੇ ਕਿਸਾਨਾਂ ਨੇ ਲੋਕਾਂ ਨੂੰ ਤਿੰਨ ਵਜੇ ਤੱਕ ਆਪਣੇ ਘਰਾਂ ਤੋਂ ਨਿਕਲਣ ਲਈ ਮਨ੍ਹਾ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਵਿਆਹ ਵਰਗੇ ਜ਼ਰੂਰੀ ਕੰਮਾਂ ਨੂੰ ਵੀ ਬਾਹਰ ਨਿਕਲਣ ਦੀ ਇਜ਼ਾਜਤ ਦਿੱਤੀ ਜਾਵੇਗੀ।