The Khalas Tv Blog Khetibadi ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ
Khetibadi Punjab

ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ

ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ।

ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪੱਕਾ ਮੋਰਚਾ ਲਾ ਕੇ ਸੰਘਰਸ਼ ਵਿੱਢ ਰਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ। ਇਹ ਮੀਟਿੰਗ 5 ਵਜੇ ਦੇ ਕਰੀਬ ਸ਼ੂਰੂ ਹੋਈ ਸੀ।

ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਮੌਜੂਦ ਰਹੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਉਹ ਸੰਘਰਸ਼ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

ਖੇਤੀ ਪਾਲਿਸੀ ਕੀਤੀ ਗਈ ਤਿਆਰ

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਖੇਤੀ ਪਾਲਿਸੀ ਬਣਾਈ ਹੈ। ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਅਸੀਂ ਮੀਟਿੰਗਾਂ ਕੀਤੀਆਂ ਸਨ। ਇਹ ਮੀਟਿੰਗ ਵੀ ਉਸੇ ਤਰਜ਼ ’ਤੇ ਹੋਵੇਗੀ। ਇਸ ਦੇ ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Exit mobile version