‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਜਰ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੈਪੁਰ-ਦਿੱਲੀ ਹਾਈਵੇਅ ‘ਤੇ ਕਿਸਾਨਾਂ ਦਾ ਦਿੱਲੀ ਮਾਰਚ ਅੱਜ ਤੋਂ ਨਹੀਂ, ਕੱਲ੍ਹ ਤੋਂ ਸ਼ਾਹਜਹਾਂਪੁਰ ਬਾਰਡਰ ਤੋਂ ਸ਼ੁਰੂ ਹੋਵੇਗਾ। ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨ ਕੋਟਪੁਤਲੀ ਅਤੇ ਬਹਿਰੋੜ ਵਿਖੇ ਇਕੱਠਾ ਹੋਣਗੇ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਹਾਈਵੇਅ ‘ਤੇ ਅੱਜ ਤੋਂ ਚੱਕਾ ਜਾਮ ਕਰਨ ਦੀ ਜਾਣਕਾਰੀ ਮਿਲ ਰਹੀ ਸੀ।
