Punjab

ਅੰਨਦਾਤਿਆਂ ਦਾ ਰੇਲ ਰੋਕੋ ਅੰਦੋਲਨ

Farmers' train stop movement

ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਅਤੇ ਬਟਾਲਾ ਰੇਲਵੇ ਸਟੇਸ਼ਨ ਵਿਖੇ ਅਣਮਿਥੇ ਸਮੇ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਕੀਤਾ ਗਿਆ ਸੀ। ਕਿਸਾਨਾਂ ਮੁਤਾਬਕ ਸਰਕਾਰ ਨੇ ਉਸ ਵੇਲੇ ਉਨ੍ਹਾਂ ਨੂੰ ਇਸ ਸਬੰਧੀ ਕਾਰਵਾਈ ਦਾ ਭਰੋਸਾ ਦਿਵਾਇਆ ਸੀ, ਜਿਸ ਕਾਰਨ ਉਸ ਵੇਲੇ ਅੰਦੋਲਨ ਖਤਮ ਕਰ ਦਿੱਤਾ ਗਿਆ ਸੀ।
ਪਰ ਹੁਣ ਤਿੰਨ ਮਹੀਨਿਆਂ ਬਾਅਦ ਵੀ ਜਦੋਂ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ ਤਾਂ ਉਹ ਮੁੜ ਧਰਨੇ ‘ਤੇ ਬੈਠ ਗਏ ਹਨ।

ਇਹ ਕਿਸਾਨ, ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਐਕੁਆਇਰ ਜਮੀਨਾਂ ਦੇ ਇੱਕਸਾਰ ਤੇ ਵਾਜ਼ਿਬ ਮੁਆਵਜ਼ੇ ਨਾ ਮਿਲਣ ਦੇ ਇਲਜ਼ਾਮ ਲਗਾਉਂਦੇ ਹਨ। ਇਸ ਦੇ ਨਾਲ ਹੀ ਉਹ ਮੀਂਹ ਨਾਲ ਖਰਾਬ ਹੋਈ ਫਸਲ ਦੇ ਮੁਆਵਜ਼ੇ, ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਵਿਰੋਧ ਕਰ ਰਹੇ ਹਨ।