‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚਾ ਨੇ ਕਰਨਾਲ ਚ ਹੋਏ ਲਾਠੀਚਾਰਜ ਵਿੱਚ ਜਾਨ ਗਵਾਉਣ ਵਾਲੇ ਕਿਸਾਨ ਸੁਸ਼ੀਲ ਕਾਜਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਮੋਰਚਾ ਨੇ ਆਪਣੇ ਪ੍ਰੈੱਸ ਬਿਆਨ ਵਿੱਚ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਐੱਸਡੀਐੱਮ ਆਯੂਸ਼ ਸਿਨਹਾ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰੇ ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲਿਆਂ ਉੱਤੇ ਅਸਹਿਣਯੋਗ ਹਿੰਸਾ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਵੀ ਸਸਪੈਂਡ ਕੀਤਾ ਜਾਵੇ।

ਸੰਯੁਕਤ ਕਿਸਾਨ ਮੋਰਚਾ ਨੇ ਸੀਐੱਮ ਮਨੋਹਰ ਲਾਲ ਖੱਟਰ ਵੱਲੋਂ ਇਸ ਹਤਿਆਰੇ ਅਧਿਕਾਰੀ ਦਾ ਬਚਾਅ ਕਰਨ ਉੱਤੇ ਡੂੰਘਾ ਸ਼ੋਕ ਜਾਹਿਰ ਕੀਤਾ ਹੈ। ਤੇ ਕਿਹਾ ਕਿ ਸੱਤਪਾਲ ਮਲਿਕ ਵਰਗੇ ਭਾਜਪਾ ਦੇ ਹੀ ਮੇਘਾਲਿਆ ਦੇ ਰਾਜਪਾਲ ਨੇ ਦੋਸ਼ੀ ਅਧਿਕਾਰੀ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਹੈ। ਕਿਸਾਨ ਮੋਰਚਾ ਨੇ ਕਿਹਾ ਕਿ ਖੱਟਰ ਦਾ ਸਿਰਫ ਇਹ ਕਹਿਣਾ ਕਿ ਸ਼ਬਦਾਂ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ, ਇਹ ਬਹੁਤ ਹੈਰਾਨ ਕਰਨ ਵਾਲਾ ਬਿਆਨ ਬੈ। ਹਰਿਆਣਾ ਸਰਕਾਰ ਮੋਦੀ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰਦੀ ਹੈ।

ਘਰੌਂਡਾ ਅਨਾਜ ਮੰਡੀ ਵਿਚ ਕਰਵਾਏ ਗਏ ਇਕ ਕਿਸਾਨ ਪੰਚਾਇਤ ਸਮੇਲਨ ਵਿਚ ਹਰਿਆਣਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ।ਕਿਸਾਨਾਂ ਨੇ ਕਿਹਾ ਕਿ 6 ਸਤੰਬਰ ਤੱਕ ਐਸਡੀਐਮ ਆਯੂਸ਼ ਸਿਨਹਾ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਜਾਵੇ।ਵਿਰੋਧ ਕਰਨ ਵਾਲੇ 100 ਕਿਸਾਨਾਂ ਉੱਤੇ ਵੀ ਮਾਮਲੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਵਾਪਸ ਲਿਆ ਜਾਵੇ।ਮੋਰਚਾ ਨੇ 25 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਵੀ ਅਪੀਲ ਕੀਤੀ ਹੈ। ਕੱਲ੍ਹ ਦਿੱਲੀ ਵਿੱਚ ਸੰਵਿਧਾਨ ਬਚਾਓ, ਦੇਸ਼ ਬਚਾਓ ਅਭਿਆਨ ਦਾ ਇਕ ਰਾਸ਼ਟਰੀ ਸੰਮੇਲਨ ਕਿਸਾਨ ਅੰਦੋਲਨ ਤੇ 25 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਲਈ ਐਲਾਨਿਆ ਗਿਆ ਹੈ।

ਕੀ ਹਨ ਮੁੱਖ ਮੰਗਾਂ

  • ਕਿਸਾਨਾਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦਾ ਸਾਮਾਜਿਕ ਬਾਈਕਾਟ ਕਰਨ ਦਾ ਸੱਦਾ
  • ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ
  • ਕਿਸਾਨਾਂ ‘ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਵਿਰੁੱਧ ਧਾਰਾ 302 ਦੇ ਤਹਿਤ ਕ ਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

Leave a Reply

Your email address will not be published. Required fields are marked *