India Punjab

ਕਿਸਾਨਾਂ ਦੀ ਖੱਟਰ ਸਰਕਾਰ ਨੂੰ ਚਿਤਾਵਨੀ, ਐੱਸਡੀਐੱਮ ‘ਤੇ ਕਾਰਵਾਈ ਕਰੋ, ਨਹੀਂ ਤਾਂ…

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ‘ਚ ਤਿੰਨ ਦਿਨ ਤੋਂ ਪ੍ਰਸ਼ਾਸਨ ਤੇ ਸੂਬਾ ਸਰਕਾਰ ਦੇ ਖਿਲਾਫ ਆਪਣੀਆਂ ਤਿੰਨ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜੇਕਰ ਖੱਟਰ ਸਰਕਾਰ ਨੇ ਐੱਸਡੀਐੱਮ ਉੱਤੇ ਕਾਰਵਾਈ ਨਾ ਕੀਤੀ ਤਾਂ ਕਿਸਾਨਾਂ ਦਾ ਇਹ ਗੁੱਸਾ ਹੋਰ ਵਧੇਗਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਲਾਠੀਚਾਰਜ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਕਿਸਾਨਾਂ ਦਾ ਧਰਨਾ ਤੇ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਡੰਡੇ ਦੇ ਜੋਰ ਉੱਤੇ ਆਪਣੀਆਂ ਗੱਲਾਂ ਮਨਵਾਉਣਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਐੱਸਡੀਐੱਮ ਨੂੰ ਛੇਤੀ ਸਸਪੈਂਡ ਕੀਤਾ ਜਾਵੇ ਤੇ ਇਸਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਤੇ ਜ਼ਖਮੀ ਕਿਸਾਨਾਂ ਨੂੰ 2-2 ਲੱਖ ਰੁਪਏ ਮੁਆਵਜਾ ਦਿੱਤਾ ਜਾਵੇ।

Comments are closed.