ਬਿਉਰੋ ਰਿਪੋਰਟ – ਪੰਜਾਬ ਪੁਲਿਸ (Punjab Police) ਵੱਲੋਂ ਮਰਨ ਵਰਤ ਤੋਂ ਰੋਕਣ ਲਈ ਹਿਰਾਸਤ ਵਿਚ ਲਏ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਅੱਜ ਕਈ ਕਿਸਾਨ ਲੀਡਰ ਲੁਧਿਆਣਾ ਦੀ ਡੀਐਮਸੀ ਵਿਚ ਮਿਲਣ ਲਈ ਗਏ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਰੋਕਣ ਦਾ ਕਾਰਨ ਦੱਸਿਦਆਂ ਕਿਹਾ ਕਿ ਉਨ੍ਹਾਂ ਨੂੰ ਡੱਲੇਵਾਲ ਨਾਲ ਮੁਲਾਕਾਲ ਨਾ ਕਰਵਾਉਣ ਦੀਆਂ ਹਿਦਾਇਤਾਂ ਉਪਰੋਂ ਆਈਆਂ ਹਨ। ਇਸ ’ਤੇ ਕਿਸਾਨਾਂ ਨਾਲ ਲੰਮੀ ਬਹਿਸ ਹੋਈ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ ‘ਤੇ ਬੁਲਾਇਆ ਜਾਵੇ। ਪੁਲਿਸ ਵਾਲੇ ਇਸ ਲਈ ਤਿਆਰ ਨਹੀਂ ਸਨ। ਇਸ ਨਾਲ ਕਿਸਾਨ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਇਸ ਮਗਰੋਂ ਮਾਹੌਲ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨ ਡੀਐਮਸੀ ਵਿੱਚ ਹੀ ਫਸੇ ਹੋਏ ਹਨ। ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ‘ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ – 1 ਦਸੰਬਰ ਨੂੰ ਕਿਸਾਨਾਂ ਦਾ ਹੋਵੇਗਾ ਵੱਡਾ ਐਕਸ਼ਨ! ਮੁੱਖ ਮੰਤਰੀ ਦੀ ਮਾਂ ਨੂੰ ਸੰਗਰੂਰ ਜਾ ਦਿੱਤਾ ਜਾਵੇਗਾ ਲਾਂਬਾ