The Khalas Tv Blog India ਕਿਸਾਨਾਂ ਨੇ ਟਰੈਕਟਰ ਮਾਰਚ ਦੀ ਖਿੱਚੀ ਤਿਆਰੀ! ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕੱਲ੍ਹ ਹੋਵੇਗਾ ਵੱਡਾ ਹੱਲਾ
India Punjab

ਕਿਸਾਨਾਂ ਨੇ ਟਰੈਕਟਰ ਮਾਰਚ ਦੀ ਖਿੱਚੀ ਤਿਆਰੀ! ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕੱਲ੍ਹ ਹੋਵੇਗਾ ਵੱਡਾ ਹੱਲਾ

Sarvan Singh Pandher

ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ੍ਹ 15 ਅਗਸਤ (15 August) ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ (Tractor March) ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ, ਕਰਜ਼ਾ ਮੁਆਫੀ ਅਤੇ ਤਿੰਨ ਅਪਰਾਧਿਕ ਕਾਨੂੰਨ ਵਾਪਸ ਕਰਵਾਉਣ ਲਈ ਕੱਲ੍ਹ ਟਰੈਕਟਰ ਮਾਰਚ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਟਰੈਕਟਰ ਮਾਰਚ ਕੱਢ ਕੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਵਿਰੋਧ ਕਰ ਇਸ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਦੇਸ਼ ਵਿੱਚ ਕਿਸਾਨ ਇਸ ਦੀਆਂ ਕਾਪੀਆਂ ਸਾੜਨਗੇ ਇਸੇ ਤਰ੍ਹਾਂ ਉਹ ਖੁਦ ਆਪ ਅੰਮ੍ਰਿਤਸਰ ਵਿੱਚ ਇਹ ਜਿੰਮੇਵਾਰੀ ਨਿਭਾਉਣਗੇ। ਅੰਮ੍ਰਿਤਸਰ ਵਿੱਚ ਵਾਹਘਾ ਬਾਰਡਰ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਗੋਲਡਨ ਗੇਟ ‘ਤੇ ਇਸ ਦੀ ਸਮਾਪਤੀ ਕੀਤੀ ਜਾਵੇਗੀ। ਗੋਲਡਨ ਗੇਟ ‘ਤੇ ਪਹੁੰਚ ਕੇ ਤਿੰਨੇ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਲੌਂਗ ਮਾਰਚ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਪੂਰੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ –  ਜੰਮੂ-ਕਸ਼ਮੀਰ ਦੇ ਡੋਡਾ ‘ਚ ਮੁਕਾਬਲਾ, ਕੈਪਟਨ ਸ਼ਹੀਦ, 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ

 

Exit mobile version