Punjab

ਕਿਸਾਨ ਅੱਜ ਤੋਂ ਪੰਜਾਬ ‘ਚ ਕਰਨਗੇ ਰੇਲ ਰੋਕੋ ਅੰਦੋਲਨ, ਕਈ ਟਰੇਨਾਂ ਰੱਦ ਹੋਈਆਂ ਰੱਦ…

Farmers will hold a train stop movement in Punjab from today, these demands placed before the government...

ਚੰਡੀਗੜ : ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।

ਇਹ ਹਨ ਕਿਸਾਨਾਂ ਦੀਆਂ ਮੰਗਾਂ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀਆਂ ਹੇਠ ਲਿਖੀਆਂ ਮੰਗਾਂ ਹਨ।

• ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ
• ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ
• ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ।
• ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ
• ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ
• ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ

ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।