The Khalas Tv Blog Khetibadi ਅੱਜ ਕਿਸਾਨ ਨਹੀਂ ਰੋਕਣਗੇ ਰੇਲਾਂ, ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 3 ਦਿਨ ਲਈ ਕੀਤਾ ਮੁਲਤਵੀ
Khetibadi Punjab

ਅੱਜ ਕਿਸਾਨ ਨਹੀਂ ਰੋਕਣਗੇ ਰੇਲਾਂ, ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 3 ਦਿਨ ਲਈ ਕੀਤਾ ਮੁਲਤਵੀ

ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਦੇਰੀ ਤੋਂ ਪਰੇਸ਼ਾਨ ਪੰਜਾਬ ਦੇ ਕਿਸਾਨਾਂ ਨੇ ਆਪਣਾ ਰੇਲ ਜਾਮ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੇ ਕਿਸਾਨ ਮੋਰਚਿਆਂ ਨੇ ਸਹਿਮਤੀ ਪ੍ਰਗਟਾਈ ਹੈ ਅਤੇ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਹੈ।

ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ), ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਅਤੇ ਏਕੇਐੱਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਉਪਰੰਤ ਇਹ ਫੈਸਲਾ ਲਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਖੁਦ ਕਿਸਾਨਾਂ ਨੂੰ ਸਮਾਂ ਮੰਗ ਰਹੀ ਸੀ, ਇਸ ਲਈ ਸਾਂਝੀ ਰਾਏ ਬਣਾ ਕੇ ਰੇਲ ਰੋਕੋ ਅੰਦੋਲਨ ਨੂੰ ਟਾਲ ਦਿੱਤਾ ਗਿਆ ਹੈ। ਪੰਧੇਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਸਲ ਮੁੱਦਾ ਕੇਂਦਰ ਸਰਕਾਰ ਵੱਲੋਂ ਖਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਿਸਕਾਉਂਟ 80% ਤੱਕ ਲਗਾਇਆ ਜਾ ਰਿਹਾ ਹੈ ਅਤੇ 20% ਸੁੰਗੜਿਆ ਜਾਂ ਟੋਟਾ ਦਾਣਾ ਰਿਜੈਕਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਗੜਬੜੀਆਂ ਵੀ ਚੱਲ ਰਹੀਆਂ ਹਨ।

ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਕਣਕ ਦੀ ਖਰੀਦ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੇ ਹਨ। ਮੰਡੀਆਂ ਵਿੱਚ ਬੋਰੀਆਂ ਦੀ ਘਾਟ ਅਤੇ ਲਿਫਟਿੰਗ ਦੀ ਘਾਟ ਕਾਰਨ, ਕਿਸਾਨ ਹਫ਼ਤਿਆਂ ਤੋਂ ਆਪਣੀ ਫ਼ਸਲ ਲੈ ਕੇ ਬੈਠੇ ਹਨ। ਜਗਰਾਉਂ ਵਿੱਚ ਇੱਕ ਮਹਾਂਪੰਚਾਇਤ ਤੋਂ ਬਾਅਦ, ਆਗੂਆਂ ਨੇ ਐਲਾਨ ਕੀਤਾ ਕਿ ਨਮੀ ਦੇ ਨਾਮ ‘ਤੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੇਮੌਸਮੀ ਮੀਂਹ ਅਤੇ ਗੜਿਆਂ ਕਾਰਨ ਫਸਲ ਨੁਕਸਾਨੀਆਂ ਗਈ ਹੈ, ਫਿਰ ਵੀ ਸਰਕਾਰੀ ਏਜੰਸੀਆਂ ਖਰੀਦ ਤੋਂ ਟਾਲਾ ਵਟਾ ਰਹੀਆਂ ਹਨ। ਪੰਧੇਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਉੱਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਰੇਲ ਰੋਕੋ ਅੰਦੋਲਨ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ ਪਰ 15 ਦਿਨਾਂ ਤੋਂ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ।

 

Exit mobile version