ਬਿਉਰੋ ਰਿਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਲੀਡਰਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਹੁਣ 14 ਦਸੰਬਰ ਨੂੰ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਹੁਣ ਪਰਸੋਂ 14 ਦਸੰਬਰ ਨੂੰ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ 14 ਦਸੰਬਰ ਨੂੰ ਇਕ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਦੀ ਤਰਫੋਂ ਹੁਣ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਕਿਸਾਨ ਲੀਡਰ ਨੇ ਕਿਹਾ ਕਿ ਕੱਲ੍ਹ ਸਾਰੇ ਲੋਕ ਆਪਣੇੇ-ਆਪਣੇ ਧਰਮ ਮੁਤਾਬਕ ਗੁਰਦੁਆਰਿਆਂ, ਮੰਦਿਰਾਂ ਅਤੇ ਮਸਜਿਦਾਂ ਵਿਚ ਜਾ ਅਰਦਾਸ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਨ। ਕਿਸਾਨਾਂ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 303 ਦਿਨ ਪੂਰੇ ਹੋ ਗਏ ਹਨ ਪਰ ਸਰਕਾਰ ਕੋਈ ਗੱਲਬਾਤ ਨਹੀਂ ਕਰ ਰਹੀ।
ਇਹ ਵੀ ਪੜ੍ਹੋ – ਅਦਾਕਾਰ ਧਰਮਿੰਦਰ ਨੂੰ ਅਦਾਲਤ ਨੇ ਭੇਜਿਆ ਸੰਮਨ!