Punjab

ਕਿਸਾਨਾਂ ਨੇ ਚੰਡੀਗੜ੍ਹ ਕੀਤਾ ਕੂਚ! ਆਪਣੀਆਂ ਮੰਗਾਂ ਨੂੰ ਲੈ ਕੇ ਦੇਣਗੇ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU)ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਸੇ ਦੇ ਤਹਿਤ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਕੀਤਾ ਜਾ ਰਿਹਾ ਹੈ। ਸੈਸ਼ਨ ਕੱਲ੍ਹ 2 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਕਿਸਾਨਾਂ ਵੱਲ ਅੱਜ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਖੇਤੀ ਨੀਤੀ, ਕਰਜ਼ਾ ਮੁਆਫੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਕਿਸਾਨਾਂ ਵੱਲੋਂ ਟਰੈਕਟਰ ਟਰਾਲੀਆਂ ਅਤੇ ਆਪਣੇ ਨਿੱਜੀ ਵਾਹਨਾਂ ਦੇ ਰਾਹੀਂ ਸਮਾਨ ਲਿਆਂਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ 5  ਸਤੰਬਰ ਤੱਕ ਚੰਡੀਗੜ੍ਹ ਵਿੱਚ ਧਰਨਾ ਪ੍ਰਧਰਸ਼ਨ ਕੀਤਾ ਜਾਵੇਗਾ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾ ਨੂੰ  ਸੈਕਟਰ -34 ਦੁਸਹਿਰਾ ਗਰਾਊਂਡ ਵਿੱਚ ਧਰਨਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਸਤੰਬਰ ਨੂੰ ਕਿਸਾਨ ਮਹਾ ਪੰਚਾਇਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ