ਬਿਉਰੋ ਰਿਪੋਰਟ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਪੰਜਾਬ ਪੁਲਿਸ (Punjab Police) ਵੱਲੋਂ ਹਿਰਾਸਤ ਵਿਚ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਖਨੌਰੀ ਬਾਰਡਰ ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 1 ਦਸੰਬਰ ਦਿਨ ਐਤਵਾਰ ਨੂੰ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਕੇਵਲ ਇਕ ਦਿਨ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਮਾਂ ਨੂੰ ਲਾਂਬਾ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਚੋਣਾਂ ਸਮੇਂ ਕਿਹਾ ਸੀ ਕਿ ਇਕ ਵਾਰ ਉਸ ਦੇ ਪੁੱਤਰ ਨੂੰ ਮੌਕੇ ਦੇਵੋ ਉਹ ਸਾਰਿਆਂ ਦੀਆਂ ਉਮੀਦਾਂ ਤੇ ਖਰਾ ਉਤੇਰਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਅਮਿਤ ਸ਼ਾਹ ਅਤੇ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਕਿਉਂਕਿ ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕ ਕੇ ਆਪਣੇ ਚਿਹਰੇ ਤੋਂ ਨਕਾਬ ਉਤਾਰ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ ਪਰ ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਸਿੱਧੀਆਂ ਕੇਂਦਰ ਸਰਕਾਰ ਨਾਲ ਸਬੰਧਿਤ ਹੈ ਪਰ ਡੱਲੇਵਾਲ ਨੂੰ ਚੁੱਕਣ ਦੀ ਕਾਰਵਾਈ ਪੰਜਾਬ ਸਰਕਾਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਅਮਿਤ ਸ਼ਾਹ ਦੇ ਨਾਲ ਸਿੱਧੇ ਸਬੰਧ ਹਨ ਆਮ ਆਦਮੀ ਪਾਰਟੀ ਪੰਜਾਬ ਵਿਚ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਇਸ ਤੋਂ ਇਲ਼ਾਵਾ ਕਿਸਾਨ ਆਗੂ ਇੰਦਰਜੀਤ ਸਿੰਘ ਕੋਟਬੁੱਢਾ ਨੇ ਕਿਹਾ ਕਿ ਸਰਕਾਰ ਭਾਂਵੇ ਜੋ ਮਰਜ਼ੀ ਕਰ ਲਵੇ ਪਰ ਕਿਸਾਨ ਮੰਡੀ ਨੂੰ ਖਤਮ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ- SGPC ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ