ਬਿਊਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਜੈਪੁਰ (Jaipur) ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਅੱਜ KMM ਦੀ ਮੀਟਿੰਗ ਵਿੱਚ ਜੈਪੁਰ ਪੁੱਜੇ ਹੋਏ ਹਨ। ਜਿੱਥੇ KMM ਦੀ ਸਮੂਹ ਲੀਡਰਸ਼ਿਪ ਪਹੁੰਚੀ ਹੋਈ ਹੈ, ਦੱਸ ਦੇਈਏ ਕਿ ਅੱਜ ਕਿਸਾਨ ਮਜ਼ਦੂਰ ਤੇ ਆਦਿਵਾਸੀਆਂ ਦੀਆਂ ਮੰਗਾਂ ਨੂੰ ਲੈ ਕੇ 10 ਵਜੇ ਕਨਵੈਂਸ਼ਨ ਕੀਤੀ ਗਈ, ਜਿਸ ਦੇ ਵਿੱਚ ਐਮਐਸਪੀ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਬਾਅਦ ਸਾਢੇ ਚਾਰ ਵਜੇ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ ਅਤੇ ਕਨਵੈਨਸ਼ਨ ‘ਚ ਜਿੰਨਾਂ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ, ਇਸ ਬਾਰੇ ਚਰਚਾ ਹੋਵੇਗੀ ਅਤੇ ਨਾਲ ਹੀ ਕਿਸਾਨ ਲੀਡਰਾਂ ਨੇ ਬੱਸਾਂ ਦੇ ਵਧੇ ਹੋਏ ਕਿਰਾਏ ਦਾ ਵੀ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ – ਐਲੋਨ ਮਸਕ 2 ਸਾਲ ‘ਚ ਮੰਗਲ ‘ਤੇ ਭੇਜਣਗੇ ਸਟਾਰਸ਼ਿਪ, ਸੋਸ਼ਲ ਮੀਡੀਆ ‘ਤੇ ਕੀਤਾ ਐਲਾਨ