The Khalas Tv Blog Punjab ਚੋਣ ਵਾਅਦੇ ਲਾਗੂ ਨਾ ਕਰਨ ਦੇ ਖਿਲਾਫ ਡੀਸੀ ਦਫਤਰਾਂ ਮੂਹਰੇ 20 ਤੋਂ ਲੱਗਣੇ ਪੱਕੇ ਮੋਰਚੇ
Punjab

ਚੋਣ ਵਾਅਦੇ ਲਾਗੂ ਨਾ ਕਰਨ ਦੇ ਖਿਲਾਫ ਡੀਸੀ ਦਫਤਰਾਂ ਮੂਹਰੇ 20 ਤੋਂ ਲੱਗਣੇ ਪੱਕੇ ਮੋਰਚੇ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਮੀਟਿੰਗ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ।

ਜਥੇਬੰਦੀਆਂ ਦੀਆਂ ਮੁੱਖ ਮੰਗਾਂ ਵਿੱਚ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਅਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨਾ ਹਨ। ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ। ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਤੇ ਕਰਜ਼ੇ ਖ਼ਤਮ ਕਰੋ। 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮੁਆਫ ਕਰੋ।

Exit mobile version